ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਕਪਿਤਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਨਾਲ ਕਰਤਾਰਪੁਰ ਕੋਰੀਡੋਰ ਦੇ ਮਸਲੇ 'ਤੇ ਚਰਚਾ ਕੀਤੀ। ਮੁੱਖ ਮੰਤਰੀ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਕਰਤਾਰਪੁਰ ਲਾਂਘੇ ਲਈ ਰਾਵੀ ਦਰਿਆ ’ਤੇ ਕਾਜ਼ਵੇਅ ਦੀ ਬਜਾਏ ਓਵਰਬ੍ਰਿਜ ਬਣਾਉਣ ਲਈ ਪਾਕਿਸਤਾਨ ’ਤੇ ਜ਼ੋਰ ਪਾਉਣ ਦੀ ਅਪੀਲ ਕੀਤੀ।
ਕਰਤਾਰਪੁਰ ਕੋਰੀਡੋਰ ਦੇ ਮਸਲੇ 'ਤੇ ਕੈਪਟਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਕੋਰੀਡੋਰ ਅਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ।
ਫ਼ੋਟੋ
ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਪੰਜਾਬ ਦੇ ਨਸ਼ਿਆਂ ਦੇ ਮੁੱਦੇ 'ਤੇ ਵੀ ਚਰਚਾ ਕੀਤੀ। ਉੱਥੇ ਹੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਅਤੇ ਜੰਮੂ ਕਸ਼ਮੀਰ ਵਿੱਚ ਨਸ਼ਿਆਂ ਦੀ ਸਮੱਸਿਆ ਨਾਲ ਨਿਪਟਣ ਲਈ ਵਿਸਥਾਰਤ ਰਣਨੀਤੀ ਤਿਆਰ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਅਤੇ ਰਾਮ ਵਿਲਾਸ ਪਾਸਵਾਨ ਨਾਲ ਵੀ ਮੁਲਾਕਾਤ ਕੀਤੀ ਸੀ।