ਚੰਡੀਗੜ੍ਹ: ਪਟਿਆਲਾ 'ਚ ਆਵਜਾਈ ਨੂੰ ਸੁਚਾਰੂ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਆਲੇ-ਦੁਆਲੇ ਰਿੰਗ ਰੋਡ ਬਣਾਉਣ ਦੀ ਸਿਧਾਂਤਕ ਮੰਜ਼ੂਰੀ ਦੇ ਦਿੱਤੀ ਹੈ। ਇਹ ਸੜਕ ਸਰਹਿੰਦ ਰੋਡ, ਭਾਦਸੋਂ ਰੋਡ ਅਤੇ ਨਾਭਾ ਨੂੰ ਜਾਣ ਵਾਲੀ ਸੜਕ ਨੂੰ ਸੰਗਰੂਰ ਸੜਕ ਤੱਕ ਜੋੜੇਗੀ। ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨਾਲ ਹੋਈ ਬੈਠਕ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਿੰਗ ਰੋਡ ਬਣੂੰ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਕੈਪਟਨ ਨੇ ਪਟਿਆਲਾ ਰਿੰਗ ਰੋਡ ਲਈ ਦਿੱਤੀ ਪ੍ਰਵਾਨਗੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੇ ਆਲੇ-ਦੁਆਲੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਪਟਿਆਲਾ 'ਚ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਪ੍ਰਵਾਨਗੀ ਉਨ੍ਹਾਂ ਪੀ.ਡਬਲਿਊ.ਡੀ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਦੌਰਾਨ ਦਿੱਤੀ।
ਫ਼ਾਇਲ ਫ਼ੋਟੋ
ਉਨ੍ਹਾਂ ਮੁੱਖ ਸਕੱਤਰ ਪੀ.ਡਬਲਿਊ.ਡੀ ਨੂੰ ਪਟਿਆਲਾ ਰਿੰਗ ਰੋਡ ਨਾਲ ਸਬੰਧਤ ਵੱਖ-ਪੈਂਡਿੰਗ ਪਏ ਮੁੱਦਿਆਂ ਨੂੰ ਤੁਰੰਤ ਕੇਂਦਰੀ ਸੜਕ, ਟਰਾਂਸਪੋਰਟ ਤੇ ਹਾਈਵੇ ਮੰਤਰਾਲੇ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਇਸ ਕੰਮ ਨੂੰ ਮੁਕੰਮਲ ਕੀਤਾ ਜਾ ਸਕੇ। ਇਸ ਦੇ ਨਾਲ ਹੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹੋਰ ਰਿੰਗ ਰੋਡ ਬਣਾਉਣ ਦੀ ਮਨਜ਼ੂਰੀ ਦਿੱਤੀ ਹੈ, ਜੋ ਸਨਅਤੀ ਜ਼ੋਨ ਰਾਹੀਂ ਸਰਹਿੰਦ ਸੜਕ ਨਾਲ ਜੁੜੇਗੀ।