ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਨੂੰ ਲੈਕੇ ਵੱਡਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਆਪਣਾ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ, 'ਜੇਕਰ ਪੰਜਾਬ 'ਚ ਕਾਂਗਰਸ ਦਾ ਸਫਾਇਆ ਹੋਇਆ ਤਾਂ ਉਹ ਆਪਣੇ ਪਦ ਤੋਂ ਅਸਤੀਫ਼ਾ ਦੇਣਗੇ।' ਇਸਦੇ ਨਾਲ ਹੀ ਉਨ੍ਹਾਂ ਪੰਜਾਬ 'ਚ 'ਮਿਸ਼ਨ-13' ਦੀ ਜਿੰਮੇਵਾਰੀ ਵੀ ਲਈ ਹੈ। ਉਨ੍ਹਾਂ 'ਮਿਸ਼ਨ-13' ਦੀ ਜਿੰਮੇਵਾਰੀ ਲੈਂਦਿਆਂ ਕਿਹਾ ਕਿ ਜੇਕਰ ਪੰਜਾਬ ਵਿੱਚ ਕਾਂਗਰਸ ਹਾਰ ਜਾਂਦੀ ਹੈ ਤਾਂ ਉਹ ਅਸਤੀਫ਼ਾ ਦੇ ਦੇਣਗੇ।
ਜੇ ਪੰਜਾਬ 'ਚੋਂ ਕੋਈ ਸੀਟ ਨਾ ਮਿਲੀ ਤਾਂ ਛੱਡ ਦੇਵਾਂਗਾ CM ਦੀ ਕੁਰਸੀ- ਕੈਪਟਨ
ਪੰਜਾਬ ਲੋਕ ਸਭ ਚੋਣਾਂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਜੇਕਰ ਪੰਜਾਬ 'ਚ ਕਾਂਗਰਸ ਹਰ ਜਾਂਦੀ ਹੈ ਤਾਂ ਉਹ ਅਸਤੀਫ਼ਾ ਦੇ ਦੇਣਗੇ।
ਕੈਪਟਨ ਅਮਰਿੰਦਰ ਸਿੰਘ
ਇਹ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਰ ਨੇ ਆਪਣੇ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦਿੱਤੀ ਹੈ। ਇਸਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਨਵਜੋਤ ਕੌਰ ਸਿੱਧੂ ਦੇ ਆਰੋਪਾਂ ਨੂੰ ਖ਼ਾਰਿਜ ਕਰਦੇ ਹੋਏ ਕਿਹਾ ਕਿ ਨਵਜੋਤ ਕੌਰ ਨੂੰ ਅੰਮ੍ਰਿਤਸਰ ਅਤੇ ਬਠਿੰਡਾ ਤੋਂ ਚੋਣ ਲੜਨ ਦਾ ਆਫ਼ਰ ਦਿੱਤਾ ਗਿਆ ਸੀ ਪਾਰ ਉਨ੍ਹਾਂ ਨੇ ਮਨ੍ਹਾਂ ਕਰ ਦਿੱਤਾ।
Last Updated : May 17, 2019, 12:06 AM IST