ਪੰਜਾਬ

punjab

By

Published : Jun 17, 2019, 10:38 AM IST

ETV Bharat / briefs

ਆਟੋ ਡਰਾਈਵਰ ਨਾਲ ਕੁੱਟਮਾਰ: ਕੈਪਟਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਨਸਾਫ਼ ਲਈ ਕੀਤੀ ਅਪੀਲ

ਦਿੱਲੀ 'ਚ ਆਟੋ ਡਰਾਈਵਰ ਅਤੇ ਉਸ ਦੇ ਨਬਾਲਿਗ ਬੇਟੇ ਨਾਲ ਪੁਲਿਸ ਵੱਲੋਂ ਕੀਤੀ ਗਈ ਕੁੱਟ-ਮਾਰ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ 'ਤੇ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ।

ਫ਼ੋਟੋ

ਨਵੀਂ ਦਿੱਲੀ: ਰਾਜਧਾਨੀ ਦਿੱਲੀ ਦੇ ਮੁਖਰਜੀ ਨਗਰ 'ਚ ਸਿੱਖ ਆਟੋ ਡਰਾਈਵਰ ਨਾਲ ਹੋਈ ਮਾਰ-ਕੁੱਟ ਦੇ ਮਾਮਲੇ 'ਚ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਮਾਮਲੇ 'ਚ ਦਖ਼ਲ ਦੇਣ ਲਈ ਕਿਹਾ ਹੈ। ਕੈਪਟਨ ਨੇ ਟਵੀਟ ਕਰਦੇ ਹੋਏ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਇਸ ਮਾਮਲੇ 'ਤੇ ਇਨਸਾਫ ਦੀ ਮੰਗ ਕੀਤੀ ਹੈ।

ਉਨ੍ਹਾਂ ਦਿੱਲੀ ਪੁਲਿਸ ਦੀ ਕਾਰਗੁਜ਼ਾਰੀ 'ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੀੜਤ ਸਰਬਜੀਤ ਸਿੰਘ ਅਤੇ ਬਲਵੰਤ ਸਿੰਘ ਨੂੰ ਇਨਸਾਫ਼ ਦੇਣ ਦੀ ਅਪੀਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁਖਰਜੀ ਨਗਰ ਵਿੱਚ ਸਿੱਖ ਆਟੋ ਡਰਾਈਵਰ ਨੂੰ ਦਿੱਲੀ ਪੁਲਿਸ ਨੇ ਬੁਰੀ ਤਰ੍ਹਾਂ ਕੁੱਟਿਆ ਜਿਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਆਟੋ ਡਰਾਇਵਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੂਰੀ ਘਟਨਾ ਬਾਰੇ ਦੱਸਿਆ।

For All Latest Updates

ABOUT THE AUTHOR

...view details