ਨਵੀਂ ਦਿੱਲੀ : ਚੋਣ ਪ੍ਰਚਾਰ ਖ਼ਤਮ ਹੋਣ ਤੋਂ ਮਹਿਜ਼ ਕੁੱਝ ਘੰਟਿਆਂ ਪਹਿਲਾਂ ਹੀ ਭਾਜਪਾ ਨੇ ਪ੍ਰੈਸ ਕਾਨਫਰੰਸ ਕਰਕੇ ਇੱਕ ਵਾਰ ਫਿਰ ਤੋਂ 'ਚੋਣ ਸਟਰਾਇਕ' ਕਰ ਦਿੱਤੀ। ਇਸ ਪ੍ਰੈਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮੌਜੂਦ ਸਨ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਪੂਰਨ ਬਹੁਮਤ ਪ੍ਰਾਪਤ ਕਰਕੇ ਇੱਕ ਵਾਰ ਫ਼ਿਰ ਤੋਂ ਜਿੱਤ ਕੇ ਆਏ, ਇਹ ਸ਼ਾਇਦ ਦੇਸ਼ ਵਿੱਚ ਕਾਫ਼ੀ ਲੰਬੇ ਸਮੇਂ ਬਾਅਦ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਆਪਣੇ ਆਪ ਵਿੱਚ ਇੱਕ ਵੱਡੀ ਜਿੱਤ ਹੈ।
ਪ੍ਰਚਾਰ ਖ਼ਤਮ ਹੋਣ ਤੋਂ ਪਹਿਲਾਂ ਭਾਜਪਾ ਦੀ 'ਚੋਣ ਸਟਰਾਇਕ', ਪੀਐਮ ਮੋਦੀ ਨੇ ਕਿਹਾ 'ਪਾਰਟੀ ਮੁਖੀ ਹੀ ਸੱਭ ਕੁੱਝ' - news delhi
ਚੋਣ ਪ੍ਰਚਾਰ ਖਤਮ ਹੋਣ ਤੋਂ ਪਹਿਲਾਂ ਭਾਜਪਾ ਨੇ ਕੀਤੀ ਪ੍ਰੈਸ ਕਾਨਫਰੰਸ। ਪੀਐੱਮ ਮੋਦੀ ਅਤੇ ਅਮਿਤ ਸ਼ਾਹ ਦਾ ਦਾਅਵਾ 2019 'ਚ ਵੀ ਐਨਡੀਏ ਸਰਕਾਰ ਹੀ ਸੱਤਾ 'ਚ ਆਵੇਗੀ।
ਪ੍ਰੈਸ ਕਾਨਫ਼ਰੰਸ ਦੌਰਾਨ ਅਮਿਤ ਸ਼ਾਹ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ 300 ਤੋਂ ਵੀ ਜ਼ਿਆਦਾ ਸੀਟਾਂ 'ਤੇ ਜਿੱਤ ਦਰਜ ਕਰੇਗੀ ਅਤੇ ਬਹੁਮੱਤ ਨਾਲ ਸਰਕਾਰ ਬਣਾਵੇਗੀ। ਉਨ੍ਹਾਂ ਕਿਹਾ ਕਿ 2014 ਵਿੱਚ ਦੇਸ਼ ਦੀ ਜਨਤਾ ਨੇ ਇੱਕ ਪ੍ਰਯੋਗ ਕੀਤਾ ਸੀ, ਜਿਸਤੋਂ ਬਾਅਦ ਭਾਜਪਾ ਦੀ ਸਰਕਾਰ ਬਣੀ ਸੀ। ਉਨ੍ਹਾਂ ਕੋਲਕਾਤਾ ਵਿੱਚ ਰੋਡ ਸ਼ੋਅ ਦੌਰਾਨ ਹੋਈ ਹਿੰਸਾ 'ਤੇ ਕਿਹਾ ਕਿ ਜੇਕਰ ਸਾਡੇ ਕਾਰਨ ਹਿੰਸਾ ਹੁੰਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਤਾਂ ਸਾਰੇ ਕੀਤੇ ਹੀ ਚੋਣਾਂ ਲੜ ਰਹੀ ਹੈ। ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ਵਿੱਚ ਮਮਤਾ ਹਨ ਤੇ ਸਿਰਫ਼ ਉੱਥੇ ਹੀ ਚੋਣਾਂ ਦੌਰਾਨ ਹਿੰਸਾ ਕਿਉਂ ਹੁੰਦੀਆਂ ਹਨ। ਉਨ੍ਹਾਂ ਸਾਧ੍ਵੀ ਪ੍ਰਗਿਆ ਦੇ ਦਿੱਤੇ ਬਿਆਨ 'ਤੇ ਕਿਹਾ ਕਿ ਪਾਰਟੀ ਨੇ ਉਨ੍ਹਾਂ ਨੂੰ ਨੋਟਿਸ ਭੇਜ ਦਿੱਤਾ ਹੈ ਅਤੇ ਅੱਗੇ ਉਨ੍ਹਾਂ ਦੀ ਅਨੁਸ਼ਸਨ ਕਮੇਟੀ ਤੈਅ ਕਰੇਗੀ।