ਪੰਜਾਬ

punjab

ETV Bharat / briefs

ਡੀਏ ਦੇ ਬਕਾਏ ਨੂੰ ਲੈ ਕੇ ਡੀਸੀ ਦਫ਼ਤਰ ਦੇ ਕਾਮਿਆਂ ਨੇ ਕੀਤੀ ਹੜਤਾਲ - pathankot

ਮੰਗਲਵਾਰ ਨੂੰ ਪਠਾਨਕੋਟ ਦੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਕਲਮ ਛੱਡ ਹੜਤਾਲ ਕੀਤੀ ਗਈ। ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲਾ ਬਣਦਾ ਹੋਇਆ ਡੀਏ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਹੈ।

ਡੀਏ ਦੇ ਬਕਾਏ ਨੂੰ ਲੈ ਕੇ ਡੀਸੀ ਦਫ਼ਤਰ ਦੇ ਕਾਮਿਆਂ ਨੇ ਕੀਤੀ ਹੜਤਾਲ

By

Published : Jun 5, 2019, 5:07 AM IST

ਪਠਾਨਕੋਟ: ਮੰਗਲਵਾਰ ਨੂੰ ਪਠਾਨਕੋਟ ਦੇ ਡੀਸੀ ਦਫ਼ਤਰ ਦੇ ਕਰਮਚਾਰੀਆਂ ਵੱਲੋਂ ਇੱਕ ਦਿਨ ਦੀ ਕਲਮ ਛੱਡ ਹੜਤਾਲ ਕੀਤੀ ਗਈ। ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਿਛਲਾ ਬਣਦਾ ਹੋਇਆ ਡੀਏ ਸਰਕਾਰ ਵੱਲੋਂ ਨਹੀਂ ਦਿੱਤਾ ਗਿਆ ਹੈ। ਸਰਕਾਰ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਸਰਕਾਰ ਦਾ ਕਰਮਚਾਰੀਆਂ ਨੂੰ ਮਿਲਣ ਵਾਲਾ ਡੀਏ ਦੇਣ ਦੇ ਬਾਰੇ ਰਵੱਈਆ ਠੀਕ ਨਹੀਂ ਹੈ। ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਨੂੰ ਤਾਂ ਡੀਏ ਦਿੱਤਾ ਜਾ ਰਿਹਾ ਹੈ, ਪਰ ਮੁਲਾਜ਼ਮਾਂ ਨੂੰ ਡੀਏ ਦੀ ਕਿਸ਼ਤ ਨਹੀਂ ਦਿੱਤੀ ਜਾ ਰਹੀ। ਜਿਸ ਕਾਰਨ ਰੋਸ ਵਜੋਂ ਕਰਮਚਾਰੀਆਂ ਨੇ ਡੀਸੀ ਦਫ਼ਤਰ ਦਾ ਕੋਈ ਵੀ ਕੰਮ ਨਹੀਂ ਕੀਤਾ।

ਡੀਏ ਦੇ ਬਕਾਏ ਨੂੰ ਲੈ ਕੇ ਡੀਸੀ ਦਫ਼ਤਰ ਦੇ ਕਾਮਿਆਂ ਨੇ ਕੀਤੀ ਹੜਤਾਲ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਪ੍ਰਧਾਨ ਗੁਰਦੀਪ ਸਫ਼ਰੀ ਨੇ ਦੱਸਿਆ ਕਿ 2 ਜੂਨ ਨੂੰ ਜ਼ੀਰਾ ਵਿੱਚ ਇਕ ਮੀਟਿੰਗ ਦੌਰਾਨ ਸਰਬ ਸੰਮਤੀ ਨਾਲ ਇਹ ਫ਼ੈਸਲਾ ਲਿਆ ਗਿਆ ਸੀ ਕਿ ਪੂਰੇ ਪੰਜਾਬ ਵਿੱਚ 4 ਤਰੀਖ਼ ਨੂੰ ਸਾਰੇ ਜ਼ਿਲ੍ਹਾ ਮੁਲਾਜ਼ਮਾਂ ਵੱਲੋਂ ਕਲਮ ਛੱਡ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਆਉਣ ਵਾਲੀ 10 ਤਰੀਖ਼ ਤੱਕ ਸਰਕਾਰ ਵੱਲੋਂ ਉਨ੍ਹਾਂ ਦਾ ਬਣਦਾ ਡੀਏ ਦਿੱਤਾ ਜਾਵੇ ਨਹੀਂ ਤਾਂ ਮੁਲਾਜ਼ਮ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।

For All Latest Updates

ABOUT THE AUTHOR

...view details