ਖੰਡਰਾਂ 'ਚੋਂ ਮਿਲੀ ਨੌਜਵਾਨ ਦੀ ਲਾਸ਼, ਜਾਂਚ ਜਾਰੀ - rooms
ਵਾਟਰ ਵਰਕਸ ਦੇ ਬਣੇ ਖੰਡਰਾਂ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ। ਮ੍ਰਿਤਕ ਬੀਤੇ ਕਈ ਦਿਨਾਂ ਤੋਂ ਘਰੋਂ ਲਾਪਤਾ ਸੀ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਫ਼ਰੀਦਕੋਟ: ਹਾਲ ਹੀ 'ਚ ਵਾਟਰ ਵਰਕਸ ਦੇ ਬਣੇ ਖੰਡਰਾਂ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਪੁਲਿਸ ਨੇ ਮੋਕੇ 'ਤੇ ਪਹੁੰਚ ਪੁਛਗਿੱਛ ਕਰ ਮ੍ਰਿਤਕ ਦੇ ਪਰਿਵਾਰ ਦਾ ਪਤਾ ਲਗਾ ਲਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਹਿਚਾਣ ਸਹੀਦ ਬਲਵਿੰਦਰ ਸਿੰਘ ਨਗਰ ਫਰੀਦਕੋਟ ਵਾਸੀ ਪਰਮਜੀਤ ਸਿੰਘ ਵਜੋਂ ਹੋਈ ਹੈ। ਜੋ ਬੀਤੇ ਕਈ ਦਿਨਾਂ ਤੋਂ ਘਰੋਂ ਲਾਪਤਾ ਸੀ।
ਜਾਂਚ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇੱਕ ਵਿਅਕਤੀ ਦੀ ਲਾਸ਼ ਖੰਡਰਾਂ ਵਿਚ ਪਈ ਹੋਈ ਹੈ। ਜੱਦ ਮੌਕੇ 'ਤੇ ਜਾ ਕੇ ਜਾਂਚ ਕੀਤੀ ਗਈ ਤਾਂ ਪਤਾ ਚੱਲਿਆ ਕਿ ਇਹ ਲਾਸ਼ ਪਰਮਜੀਤ ਸਿੰਘ ਵਾਸੀ ਸਹੀਦ ਬਲਵਿੰਦਰ ਨਗਰ ਫ਼ਰੀਦਕੋਟ ਦੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਰਿਵਾਰ ਵੱਲੋਂ ਜੋ ਵੀ ਬਿਆਨ ਦਰਜ ਕਰਵਾਇਆ ਜਾਵੇਗਾ ਉਸ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।