ਨਵੀਂ ਦਿੱਲੀ: ਦਿੱਲੀ ਦੇ ਮੁਖਰਜੀ ਨਗਰ ਵਿੱਚ ਆਟੋ ਡਰਾਈਵਰ ਅਤੇ ਉਸ ਦੇ ਬੇਟੇ ਨਾਲ ਹੋਈ ਮਾਰ-ਕੁੱਟ ਤੋਂ ਬਾਅਦ ਦਿੱਲੀ ਪੁਲਿਸ ਨੇ ਕਰਾਸ FIR ਦਰਜ ਕੀਤੀ ਹੈ। ਦਰਜ FIR ਸਬੰਧੀ ਦਿੱਲੀ ਪੁਲਿਸ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ। ਹੁਣ ਇਹ ਮਾਮਲਾ ਕ੍ਰਾਈਮ ਬਰਾਂਚ ਨੂੰ ਸੌਂਪ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਜੁਆਇੰਟ ਕਮਿਸ਼ਨਰ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ ਕਿ ਕਿਸ-ਕਿਸ ਪੁਲਿਸ ਅਧਿਕਾਰੀ-ਮੁਲਾਜ਼ਮ ਦੀ ਗ਼ਲਤੀ ਸੀ।
ਆਟੋ ਚਾਲਕ ਕੁੱਟ-ਮਾਰ ਮਾਮਲੇ 'ਚ ਦਿੱਲੀ ਪੁਲਿਸ ਨੇ ਦਰਜ ਕੀਤੀ ਕਰਾਸ FIR - mukherji nagar
ਦਿੱਲੀ ਦੇ ਮੁਖਰਜੀ ਨਗਰ ਵਿੱਚ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਬੇਟੇ ਨਾਲ ਹੋਈ ਕੁੱਟ-ਮਾਰ ਦੇ ਮਾਮਲੇ 'ਚ ਦਿੱਲੀ ਪੁਲਿਸ ਨੇ ਕਰਾਸ FIR ਦਰਜ ਕੀਤੀ ਹੈ। ਇਸ ਮਾਮਲੇ ਦੀ ਜਾਂਚ ਹੁਣ ਕ੍ਰਾਈਮ ਬਰਾਂਚ ਕਰੇਗੀ।
ਫ਼ੋਟੋ
ਪਹਿਲੇ ਮਾਮਲੇ ਵਿੱਚ ਸਿੱਖ ਆਟੋ ਡਰਾਈਵਰ ਚਾਲਕ ਤੇ ਉਸਦੇ ਬੇਟੇ ਨੂੰ ਮੁਲਜ਼ਮ ਠਹਿਰਾਇਆ ਗਿਆ ਹੈ। ਦੂਜਾ ਮਾਮਲਾ ਸਿੱਖ ਚਾਲਕ ਵੱਲੋਂ ਦਿੱਲੀ ਪੁਲਿਸ ਖ਼ਿਲਾਫ਼ ਕੀਤੀ ਸ਼ਿਕਾਇਤ 'ਤੇ ਆਧਾਰ 'ਤੇ ਦਰਜ ਕੀਤਾ ਗਿਆ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੋਵੇਂ ਮਾਮਲੇ Assault and use of course ਦੀਆਂ ਧਾਰਾਵਾਂ ਤਹਿਤ ਦਰਜ ਕੀਤੇ ਗਏ ਹਨ। ਹੁਣ ਤੱਕ ਇਸ ਮਾਮਲੇ ਨੂੰ ਲੈ ਕੇ 3 ਪੁਲਿਸ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
Last Updated : Jun 18, 2019, 10:09 AM IST