ਫ਼ਰੀਦਕੋਟ: ਡੇਰਾ ਪ੍ਰੇਮੀਆਂ ਦੀ 45 ਮੈਂਬਰੀ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਫਰੀਦਕੋਟ ਤੇ SSP ਫਰੀਦਕੋਟ ਨਾਲ ਹੋਈ ਮੀਟਿੰਗ ਤੋਂ ਬਾਅਦ ਡੇਰਾ ਪ੍ਰੇਮੀ ਮਹਿੰਦਰਪਾਲ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਪ੍ਰਸ਼ਾਸਨ ਵੱਲੋਂ ਡੇਰਾ ਪ੍ਰੇਮੀਆਂ ਨੂੰ ਮਨਾਉਣ ਤੋਂ ਬਾਅਦ ਹੀ ਮਹਿੰਦਰਪਾਲ ਦਾ ਸਸਕਾਰ ਕੀਤਾ ਗਿਆ ਹੈ। ਪ੍ਰਸ਼ਾਸਨ ਵੱਲੋਂ ਇਹ ਭਰੋਸਾ ਦਿੱਤਾ ਗਿਆ ਹੈ ਇਸ ਮਾਮਲੇ ਦੀ ਜਾਂਚ ਹਾਈ ਲੈਵਲ ਕਮੇਟੀ ਕਰੇਗੀ।
ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਡੇਰਾ ਪ੍ਰੇਮੀ ਮਹਿੰਦਰ ਪਾਲ ਦਾ ਕੀਤਾ ਅੰਤਿਮ ਸਸਕਾਰ - nabha jail
ਡੇਰਾ ਪ੍ਰੇਮੀਆਂ ਦੀ 45 ਮੈਂਬਰੀ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਮਹਿੰਦਰਪਾਲ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ। ਹਾਲਾਂਕਿ, ਕਮੇਟੀ ਨੇ ਆਪਣੀਆਂ ਮੰਗਾਂ ਮੰਨੇ ਜਾਣ ਦਾ ਭਰੋਸਾ ਮਿਲਣ ਤੋਂ ਬਾਅਦ ਹੀ ਮਹਿੰਦਰਪਾਲ ਦਾ ਸਸਕਾਰ ਕੀਤਾ ਹੈ।
ਫ਼ੋਟੋ
ਇਸ ਤੋਂ ਪਹਿਲਾਂ ਡੇਰਾ ਪ੍ਰੇਮੀ ਮਹਿੰਦਰਪਾਲ ਦੇ ਬੇਟੇ ਰਵਿੰਦਰ ਵੱਲੋਂ ਪ੍ਰਸ਼ਾਸਨ ਨੂੰ ਮੈਮੋਰੈਂਡਮ ਅਤੇ ਚਿੱਠੀ ਦਿੱਤੀ ਗਈ ਹੈ ਜਿਸ ਵਿੱਚ ਬਿੱਟੂ ਦੇ ਕਤਲ ਮਾਮਲੇ ਦੀ ਨਿਆਂਇਕ ਜਾਂਚ ਡੇਰਾ ਪ੍ਰੇਮੀਆਂ ਦੇ ਖ਼ਿਲਾਫ਼ ਦਰਜ ਮਾਮਲਿਆਂ ਨੂੰ ਖ਼ਾਰਜ ਕਰਨ ਦੀ ਮੰਗ ਕੀਤੀ ਗਈ ਹੈ। ਇਸ ਮਾਮਲੇ ਨੂੰ ਲੈ ਕੇ ਸੂਬੇ ਦੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।