ਨਵੀਂ ਦਿੱਲੀ: ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ 2 ਹੋਰ ਮਾਮਲਿਆਂ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਚੋਣ ਕਮਿਸ਼ਨ ਨੇ ਕਿਹਾ ਕਿ ਮੋਦੀ ਨੇ ਨਾ ਤਾਂ ਚੋਣ ਜ਼ਾਬਤੇ ਦਾ ਉਲੰਘਣ ਕੀਤਾ ਹੈ ਅਤੇ ਨਾ ਹੀ ਚੋਣ ਕਾਨੂੰਨ ਦਾ। ਕਾਂਗਰਸ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਇਹ ਫ਼ੈਸਲਾ ਸੁਣਾਇਆ ਹੈ।
ਚੋਣ ਕਮਿਸ਼ਨ ਨੇ ਪੀਐਮ ਮੋਦੀ ਨੂੰ 2 ਹੋਰ ਮਾਮਲਿਆਂ 'ਚ ਦਿੱਤੀ ਕਲੀਨ ਚਿੱਟ - ec
ਚੋਣ ਕਮਿਸ਼ਨ ਨੇ ਪੀਐਮ ਮੋਦੀ ਨੂੰ 2 ਮਾਮਲਿਆਂ ਵਿੱਚ ਕਲੀਨ ਚਿੱਟ ਦੇ ਦਿੱਤੀ ਹੈ। ਚੋਣ ਕਮਿਸ਼ਨ ਨੂੰ ਸ਼ਿਕਾਇਤ ਮਿਲੀ ਸੀ ਕਿ ਮੋਦੀ ਨੇ ਚੋਣ ਜ਼ਾਬਤੇ ਦਾ ਉਲੰਘਣ ਕੀਤਾ ਸੀ।
ਕਾਂਗਰਸ ਨੇ ਚੋਣ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਪੀਐਮ ਮੋਦੀ ਨੇ ਆਪਣੀ ਰੈਲੀ ਦੌਰਾਨ ਨਵੇਂ ਵੋਟਰਾਂ ਨੂੰ ਆਪਣਾ ਵੋਟ ਬਾਲਾਕੋਟ ਹਵਾਈ ਹਮਲੇ ਦੇ ਨਾਇਕਾਂ ਨੂੰ ਸਮਰਪਿਤ ਕਰਨ ਲਈ ਅਪੀਲ ਕੀਤੀ ਸੀ। ਇਸ ਦੇ ਨਾਲ ਹੀ ਕਾਂਗਰਸ ਨੇ ਇਲਜ਼ਾਮ ਲਾਇਆ ਸੀ ਕਿ ਮੋਦੀ ਨੇ 23 ਅਪ੍ਰੈਲ ਨੂੰ ਅਹਿਮਦਾਬਾਦ ਵਿੱਚ ਰੋਡ ਸ਼ੋਅ ਕੀਤਾ ਸੀ। ਇਨ੍ਹਾਂ ਮਾਮਲਿਆਂ 'ਤੇ ਕਾਰਵਾਈ ਕਰਦਿਆਂ ਚੋਣ ਕਮਿਸ਼ਨ ਨੇ ਪੀਐਮ ਮੋਦੀ ਨੂੰ ਕਲੀਨ ਚਿੱਟ ਦੇ ਦਿੱਤੀ ਹੈ।
ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨਰਿੰਦਰ ਮੋਦੀ ਨੂੰ ਗੁਜਰਾਤ ਦੇ ਪਾਟਨ ਵਿੱਚ ਚੋਣ ਪ੍ਰਚਾਰ ਦੌਰਾਨ ਨਿਯਮਾਂ ਦੇ ਉਲੰਘਣ ਕਰਨ ਦੇ ਮਾਮਲੇ ਵਿੱਚ ਵੀ ਕਲੀਨ ਚਿੱਟ ਦੇ ਚੁੱਕਾ ਹੈ। ਇਸ ਤੋਂ ਇਲਾਵਾ ਕਮਿਸ਼ਨ ਪੀਐਮ ਮੋਦੀ ਦੇ 6 ਭਾਸ਼ਣਾਂ, ਅਮਿਤ ਸ਼ਾਹ ਦੇ 2 ਭਾਸ਼ਣਾਂ ਨੂੰ ਸਹੀ ਠਹਿਰਾ ਚੁੱਕਾ ਹੈ।