ਭੋਪਾਲ : ਮੱਧ ਪ੍ਰਦੇਸ਼ ਦੇ ਭੋਪਾਲ ਤੋਂ ਭਾਜਪਾ ਦੀ ਉਮੀਦਵਾਰ ਸਾਧਵੀ ਪ੍ਰਗਿਆ ਠਾਕੁਰ ਦੇ ਬਾਬਰੀ ਮਸਜਿਦ ਸਬੰਧੀ ਜਾਰੀ ਨੋਟਿਸ ਦੇ ਜਵਾਬ ਨੂੰ ਅਸਵੀਕਾਰ ਕਰਦੇ ਹੋਏ ਚੋਣ ਕਮਿਸ਼ਨ ਨੇ ਉਸ ਵਿਰੁੱਧ ਮਾਮਲਾ ਦਰਜ ਕਰਨ ਦੇ ਹੁਕਮ ਦਿੱਤੇ ਹਨ।
ਸਾਧਵੀ ਪ੍ਰਗਿਆ ਵਿਰੁੱਧ ਚੋਣ ਕਮਿਸ਼ਨ ਨੇ ਦਿੱਤੇ ਕਾਰਵਾਈ ਕਰਨ ਦੇ ਹੁਕਮ - ਪ੍ਰੱਗਿਆ ਠਾਕੁਰ
ਚੋਣਾਂ ਦੇ ਮੱਦੇਨਜ਼ਰ ਚੋਣਾਂ ਦਾ ਅਖਾੜਾ ਕਾਫ਼ੀ ਭਖਿਆ ਹੋਇਆ ਹੈ। ਸਿਆਸੀ ਆਗੂ ਹਰ ਪੱਖੋਂ ਵੋਟਰਾਂ ਨੂੰ ਲੁਭਾਉਣਾ ਚਾਹੁੰਦੇ ਹਨ। ਭੋਪਾਲ ਤੋਂ ਬੀਜੇਪੀ ਦੀ ਉਮੀਦਵਾਰ ਸਾਧਵੀ ਪ੍ਰਗਿਆ ਵੱਲੋਂ ਬਾਬਰੀ ਮਸਜਿਦ ਸਬੰਧੀ ਦਿੱਤੇ ਬਿਆਨ ਵਿਰੁੱਧ ਚੋਣ ਕਮਿਸ਼ਨ ਨੇ ਉਸ ਵਿਰੁੱਧ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।
ਫ਼ੋਟੋ।
ਜ਼ਿਕਰਯੋਗ ਹੈ ਕਿ ਪ੍ਰਗਿਆ ਨੇ ਇੱਕ ਨਿਊਜ਼ ਚੈਨਲ ਨੂੰ ਦਿੱਤੇ ਬਿਆਨ ਵਿੱਚ ਕਿਹਾ ਸੀ ਕਿ ਉਸ ਨੂੰ ਬਾਬਰੀ ਮਸਜਿਦ ਨੂੰ ਢਾਹੇ ਜਾਣ 'ਤੇ ਮਾਨ ਹੈ। ਉਸ ਦੇ ਇਸੇ ਬਿਆਨ ਨੂੰ ਲੈ ਕੇ ਚੋਣ ਕਮਿਸ਼ਨ ਤੇ ਸਨਿਚਰਵਾਰ ਨੂੰ ਨੋਟਿਸ ਜਾਰੀ ਕਰ ਕੇ ਇਸ ਸਬੰਧੀ ਜਵਾਬ ਮੰਗਿਆ ਸੀ ਪਰ ਪ੍ਰਗਿਆ ਵੱਲੋਂ ਦਿੱਤੇ ਸਪੱਸ਼ਟੀਕਰਨ ਨੂੰ ਜ਼ਿਲ੍ਹਾ ਚੋਣ ਕਮਿਸ਼ਨ ਨੇ ਖ਼ਾਰਜ ਕਰ ਦਿੱਤਾ ਸੀ।
ਹੁਣ ਜ਼ਿਲ੍ਹਾ ਚੋਣ ਕਮਿਸ਼ਨ ਦੇ ਸਹਾਇਕ ਚੋਣ ਕਮਿਸ਼ਨ ਅਧਿਕਾਰੀ ਨੂੰ ਸਜ਼ਾ ਪ੍ਰਕਿਰਿਆ ਅਧੀਨ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।