ਫ਼ਰੀਦਕੋਟ: ਇੱਥੋਂ ਦੀ ਪੁਲਿਸ ਨੇ ਇਕ ਅਜਿਹੇ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਜੋ ਆਪਣੇ ਮੋਬਾਇਲ ਫੋਨ ਤੋਂ ਵ੍ਹਟਸਐਪ ਰਾਹੀਂ ਪਾਕਿਸਤਾਨ 'ਚ ਬੈਠੇ ਆਪਣੀ ਸਾਥੀਆਂ ਨੂੰ ਭਾਰਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ ਭੇਜਦਾ ਸੀ। ਪੁਲਿਸ ਨੇ ਫੜ੍ਹੇ ਗਏ ਵਿਅਕਤੀ ਕੋਲੋਂ 2 ਪਾਸਪੋਰਟ ਅਤੇ ਇੱਕ ਮੋਬਾਇਲ ਫ਼ੋਨ ਵੀ ਬਰਾਮਦ ਕੀਤਾ ਹਨ। ਇਸ ਪੂਰੇ ਮਾਮਲੇ ਬਾਰੇ ਜਾਣਕਾਰੀ ਦਿੰਦਿਆ ਡੀਐਸਪੀ ਇਨਵੈਸਟੀਗੇਸ਼ਨ ਯਾਦਵਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਸਿੱਧੂ ਵਾਸੀ ਮੋਗਾ ਆਪਣੇ ਮੋਬਾਇਲ ਫੋਨ ਤੋਂ ਵ੍ਹਟਸਐਪ ਰਾਹੀਂ ਭਾਰਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਭੇਜਦਾ ਹੈ।
ਫ਼ਰੀਦਕੋਟ: ਪਾਕਿਸਤਾਨ ਨੂੰ ਖੂਫੀਆ ਜਾਣਕਾਰੀ ਦੇਣ ਵਾਲਾ ਜਾਸੂਸ ਗ੍ਰਿਫ਼ਤਾਰ - spy
ਫ਼ਰੀਦਕੋਟ ਪੁਲਿਸ ਨੇ ਇੱਕ ਵਿਅਕਤੀ ਨੂੰ ਭਾਰਤੀ ਫ਼ੌਜ ਦੀ ਜਾਸੂਸੀ ਕਰਨ ਦੇ ਦੋਸ਼ ਤਹਿਤ ਗਿਰਫ਼ਤਾਰ ਕੀਤਾ ਹੈ। ਪੁਲਿਸ ਨੇ ਉਸ ਕੋਲੋਂ ਫ਼ੋਨ ਅਤੇ 2 ਪਾਸਪੋਰਟ ਵੀ ਬਰਾਮਦ ਕੀਤੇ ਹਨ।
ਫ਼ੋਟੋ
ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਨਵੰਬਰ 2015 'ਚ ਸ਼੍ਰੀ ਗੁਰੁ ਨਾਨਕ ਦੇਵ ਜੀ ਦਾ ਜਨਮ ਦਿਹਾੜਾ ਮਨਾਉਣ ਲਈ ਪਾਕਿਸਤਾਨ ਗਿਆ ਸੀ, ਜਿੱਥੇ ਉਸ ਦਾ ਸੰਪਰਕ ਪਾਕਿਸਤਾਨ ਦੇ 3 ਵਿਅਕਤੀਆਂ ਨਾਲ ਹੋਇਆ। ਉਦੋਂ ਤੋਂ ਹੀ ਇਹ ਭਾਰਤੀ ਫ਼ੌਜ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਬੈਠੇ ਆਪਣੇ ਸਾਥੀਆਂ ਨੂੰ ਭੇਜ ਰਿਹਾ ਹੈ। ਉਨ੍ਹਾਂ ਕਿਹਾ ਕਿ ਸੁਖਵਿੰਦਰ ਸਿੰਘ ਨੂੰ ਅਦਾਲਤ 'ਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਅੱਗੇ ਦੀ ਪੁਛਗਿੱਛ ਜਾਰੀ ਹੈ।