ਮਾਨਸਾ: ਪੰਜਾਬ 'ਚ ਝੋਨਾ ਲਾਉਣ ਦੀ ਸ਼ੁਰੂਆਤ ਹੋ ਚੁੱਕੀ ਹੈ। ਝੋਨਾ ਲਾਉਣ ਲਈ ਮਜ਼ਦੂਰ ਨਾ ਮਿਲਣ ਕਾਰਨ ਕਿਸਾਨਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਮਜ਼ਦੂਰਾਂ ਨੂੰ ਲੈਣ ਲਈ ਰੇਲਵੇ ਸਟੇਸ਼ਨ 'ਤੇ ਪਹੁੰਚ ਰਹੇ ਹਨ। ਇੰਨਾਂ ਹੀ ਨਹੀਂ ਬਠਿੰਡਾ, ਫ਼ਿਰੋਜ਼ਪੁਰ ਅਤੇ ਫ਼ਰੀਦਕੋਟ ਦੇ ਕਿਸਾਨ ਵੀ ਮਾਨਸਾ ਰੇਲਵੇ ਸਟੇਸ਼ਨ 'ਤੇ ਮਜ਼ਦੂਰਾਂ ਨੂੰ ਲੈਣ ਲਈ ਪਹੁੰਚ ਰਹੇ ਹਨ।
ਝੋਨੇ ਦੀ ਬਿਜਾਈ ਸ਼ੁਰੂ ਪਰ ਕਿਸਾਨ ਪਰੇਸ਼ਾਨ ! - farmers
ਸੂਬੇ 'ਚ ਝੋਨੇ ਦੀ ਬਿਜਾਈ ਸ਼ੁਰੂ ਹੋ ਚੁੱਕੀ ਹੈ। ਕਿਸਾਨਾਂ ਨੂੰ ਮਜ਼ਦੂਰ ਨਾ ਮਿਲਣ ਕਾਰਨ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਦੀਆਂ ਮੰਗਾਂ ਵੀ ਵਧ ਰਹੀਆਂ ਹਨ।
ਫ਼ੋਟੋ
ਝੋਨੇ ਦੀ ਬਿਜਾਈ ਸ਼ੁਰੂ ਪਰ ਕਿਸਾਨ ਕਿਉਂ ਹਨ ਪਰੇਸ਼ਾਨ?
ਕਿਸਾਨਾਂ ਦਾ ਕਹਿਣਾ ਹੈ ਕਿ ਮਜ਼ਦੂਰਾਂ ਦਾ ਨਾ ਮਿਲਣ ਕਾਰਨ ਉਨ੍ਹਾਂ ਨੂੰ ਕਾਫ਼ੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪ੍ਰਵਾਸੀ ਮਜ਼ਦੂਰਾਂ ਦਾ ਰੇਲਵੇ ਸਟੇਸ਼ਨ 'ਤੇ ਪਹੁੰਚਦੇ ਹੀ ਉਨ੍ਹਾਂ ਦੀਆਂ ਮੰਗਾਂ ਵੀ ਵੱਧ ਜਾਂਦੀਆਂ ਹਨ। ਮਜ਼ਦੂਰ ਸ਼ਰਾਬ, ਕੂਲਰ ਅਤੇ ਆਰਓ ਦੇ ਪਾਣੀ ਦੀ ਮੰਗ ਕਰ ਰਹੇ ਹਨ। ਕਿਸਾਨਾਂ ਨੇ ਦੱਸਿਆ ਕਿ ਮਜ਼ਦੂਰ ਨਾ ਮਿਲਣ ਕਾਰਨ ਉਨ੍ਹਾਂ ਨੂੰ ਵੱਧ ਪੈਸਿਆਂ 'ਤੇ ਲੈ ਕੇ ਜਾਣ ਨੂੰ ਮਜਬੂਰ ਹਨ।
ਦੂਜੇ ਪਾਸੇ ਪਰਵਾਸੀ ਮਜ਼ਦੂਰਾਂ ਦਾ ਕਹਿਣਾ ਹੈ ਕਿ ਪਹਿਲਾਂ ਦੀ ਤਰ੍ਹਾਂ ਇਸ ਵਾਰ ਵੀ ਲੇਬਰ ਜ਼ਿਆਦਾ ਆ ਰਹੀ ਹੈ।