ਨਵੀਂ ਦਿੱਲੀ: ਸਰਕਾਰ ਨੇ ਝੋਨੇ ਦੀ ਫ਼ਸਲ ਦਾ ਘੱਟੋ-ਘੱਟ ਸਮਰਥਨ ਮੁੱਲ (MSP) ਸਾਲ 2019-2020 ਦੇ ਲਈ 3.7 ਫ਼ੀਸਦੀ ਵਧਾ ਕੇ 1815 ਰੁਪਏ ਪ੍ਰਤੀ ਕੁਇੰਟਲ ਕਰ ਦਿੱਤਾ ਹੈ। ਖ਼ੇਤੀ ਅਤੇ ਕਿਸਾਨੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਬੁੱਧਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਝੋਨੇ 'ਤੇ ਐਮਐਸਪੀ 65 ਰੁਪਏ ਪ੍ਰਤੀ ਕੁਇੰਟਲ ਅਤੇ ਜਵਾਰ 'ਚ 120 ਰੁਪਏ ਪ੍ਰਤੀ ਕੁਇੰਟਲ 'ਚ ਵਾਧਾ ਕੀਤਾ ਗਿਆ ਹੈ।
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ- ਝੋਨੇ ਦੀ ਫ਼ਸਲ 'ਤੇ ਵਧਾਇਆ ਘੱਟੋ-ਘੱਟ ਸਮਰਥਨ ਮੁੱਲ - modi
ਬੁੱਧਵਾਰ ਨੂੰ ਕੇਂਦਰ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਕਿਸਾਨਾਂ ਨੂੰ ਵੱਡਾ ਫ਼ੈਸਲਾ ਤੋਹਫ਼ਾ ਦਿੱਤਾ ਹੈ। ਕਿਸਾਨਾਂ ਨੂੰ ਝੋਨੇ ਦੀ ਫ਼ਸਲ 'ਤੇ MSP ਦਾ ਵਾਧਾ ਕੀਤਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਦੀ ਅਗਵਾਈ 'ਚ ਮੰਤਰੀ ਮੰਡਲ ਦੀ ਆਰਥਿਕ ਮਾਮਲਿਆਂ ਦੀ ਸਮਿਤੀ ਬੈਠਕ 'ਚ ਇਹ ਫ਼ੈਸਲਾ ਕੀਤਾ ਗਿਆ। ਮੰਤਰੀ ਨੇ ਅੱਗੇ ਕਿਹਾ ਕਿ 2019-20 ਲਈ ਮੂੰਗ ਦੀ ਦਾਲ 'ਚ 75 ਅਤੇ ਕਾਲੀ ਦਾਲ 'ਚ 100 ਰੁਪਏ ਘੱਟੋ-ਘੱਟ ਸਮਰਥਨ ਵਧਾਇਆ ਗਿਆ ਹੈ।
ਤੇਲ ਦੀਆਂ ਕੀਮਤਾਂ ਵਿਚ ਫਿਰ ਤੋਂ ਆਇਆ ਉਛਾਲ
ਦੱਸ ਦੇਈਏ ਕਿ ਘੱਟੋ-ਘੱਟ ਸਮਰਥਨ ਮੁੱਲ ਉਹ ਕੀਮਤ ਹੈ ਜੋ ਕੇਂਦਰ ਸਰਕਾਰ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦਾ ਭੁਗਤਾਨ ਕਰਨ ਦੀ ਗਾਰੰਟੀ ਦਿੰਦੀ ਹੈ। ਇਸ ਦੇ ਇਲਾਵਾ ਮੂੰਗਫਲੀ 'ਚ 200 ਰੁਪਏ ਪ੍ਰਤੀ ਕੁਇੰਟਲ ਅਤੇ ਸੋਇਆਬੀਨ 'ਚ 311 ਰੁਪਏ ਪ੍ਰਤੀ ਕੁਇੰਟਲ ਰੁਪਏ ਦਾ ਵਾਧਾ ਕੀਤਾ ਗਿਆ ਹੈ।