ਮੋਗਾ: ਅਕਾਲੀ ਦਲ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਸ਼ਨੀਵਾਰ ਨੂੰ ਮੋਗਾ ਦੇ ਪਿੰਡ ਲੋਪੋ ਵਿਖੇ ਪੁੱਜੇ। ਰਣੀਕੇ ਇੱਥੇ ਗੁਰਦੁਆਰਾ ਗੁਰੂਸਰ ਵਿਖੇ ਨਤਮਤਕ ਹੋਏ। ਇਸ ਦੌਰਾਨ ਉਨ੍ਹਾਂ ਸਮੂਹ ਹਲਕਾ ਵਰਕਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਅਕਾਲੀ ਦਲ ਦੇ ਆਗੂ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਬੀਤੇ ਮਹੀਨੇ ਹੋਈਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਦੇ ਪਾਰਟੀ ਵਰਕਰਾਂ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਾਰੇ ਹੀ ਪਾਰਟੀ ਵਰਕਰਾਂ ਨੇ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਦੀ ਕਾਫ਼ੀ ਮਦਦ ਕੀਤੀ ਹੈ।
ਗੁਰਦੁਆਰਾ ਗੁਰੂਸਰ ਵਿਖੇ ਨਤਮਤਕ ਹੋਏ ਰਣੀਕੇ, ਵਰਕਰਾਂ ਦਾ ਕੀਤਾ ਧੰਨਵਾਦ - moga
ਅਕਾਲੀ ਦਲ ਦੇ ਸੀਨੀਅਰ ਆਗੂ ਗੁਲਜ਼ਾਰ ਸਿੰਘ ਰਣੀਕੇ ਸ਼ਨੀਵਾਰ ਨੂੰ ਮੋਗਾ ਦੇ ਪਿੰਡ ਲੋਪੋ ਵਿਖੇ ਪੁੱਜੇ। ਰਣੀਕੇ ਇੱਥੇ ਗੁਰਦੁਆਰਾ ਗੁਰੂਸਰ ਵਿਖੇ ਨਤਮਤਕ ਹੋਏ। ਇਸ ਦੌਰਾਨ ਉਨ੍ਹਾਂ ਸਮੂਹ ਹਲਕਾ ਵਰਕਰਾਂ ਦਾ ਧੰਨਵਾਦ ਕੀਤਾ।
ranike
ਉਨ੍ਹਾਂ ਇਹ ਵੀ ਕਿਹਾ ਕਿ ਉਹ 2022 'ਚ ਆਉਣ ਵਾਲੀਆ ਪੰਜਾਬ ਦੀਆਂ ਚੋਣਾਂ 'ਚ ਵੀ ਪਾਰਟੀ ਦੀ ਰਣਨੀਤੀ ਬਣਾਉਣਗੇ। ਜ਼ਿਕਰਯੋਗ ਹੈ ਕਿ ਗੁਲਜ਼ਾਰ ਸਿੰਘ ਰਣੀਕੇ ਸ਼੍ਰੋਮਣੀ ਅਕਾਲੀ ਦਲ ਦੇ ਲੋਕ ਸਭਾ ਚੋਣਾਂ 'ਚ ਫ਼ਰੀਦਕੋਟ ਤੋਂ ਉਮੀਦਵਾਰ ਸਨ। ਉਨ੍ਹਾਂ ਨੂੰ ਕਾਂਗਰਸ ਦੇ ਮੁਹੰਮਦ ਸਦੀਕ ਦੇ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
Last Updated : Jun 9, 2019, 1:40 AM IST