ਨਵੀਂ ਦਿੱਲੀ: ਜਲੰਧਰ ਅਤੇ ਕਪੂਰਥਲਾ ਤੋਂ ਇਰਾਕ 'ਚ ਫ਼ਸੇ 7 ਲੋਕਾਂ ਦੇ ਮਾਮਲੇ ਨੂੰ ਲੈ ਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਦਿੱਲੀ 'ਚ ਵਿਦੇਸ਼ ਮੰਤਰਾਲੇ ਨਾਲ ਮੀਟਿੰਗ ਕੀਤੀ। ਮੀਟਿੰਗ ਤੋਂ ਬਾਅਦ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵਿਦੇਸ਼ ਮੰਤਰਾਲੇ ਨੇ ਭਰੋਸਾ ਦਿੱਤਾ ਹੈ ਕਿ ਪੀੜਤਾਂ ਦੀ ਮਦਦ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਇਰਾਕ ਦੀ ਕੋਰਟ 'ਚ ਵੀ ਪਹੁੰਚ ਚੁੱਕਾ ਹੈ ਅਤੇ ਇਸ ਕੇਸ ਦੀ ਪੈਰਵੀ ਭਾਰਤ ਸਰਕਾਰ ਕਰੇਗੀ।
ਇਰਾਕ ਮਾਮਲਾ : ਹਰਸਿਮਰਤ ਬਾਦਲ ਨੇ ਵਿਦੇਸ਼ ਮੰਤਰਾਲੇ ਨਾਲ ਕੀਤੀ ਮੀਟਿੰਗ - iraq court
ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਇਰਾਕ 'ਚ ਫ਼ਸੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਵਿਦੇਸ਼ ਮੰਤਰਾਲੇ ਨਾਲ ਮੀਟਿੰਗ ਕੀਤੀ। ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਵਾਪਸ ਲਿਆਉਣ ਲਈ ਭਰੋਸਾ ਦਿਵਾਇਆ ਹੈ।
ਫ਼ੋਟੋ
ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਇਰਾਕ ਤੋਂ ਪਰਤਣ ਵਾਲਿਆਂ ਦਾ ਸਾਰਾ ਖ਼ਰਚ ਵੀ ਚੁੱਕੇਗੀ। ਉੱਥੇ ਹੀ, ਪੀੜਤ ਪਰਿਵਾਰਾਂ ਨੇ ਇਸ ਮੀਟਿੰਗ ਤੋਂ ਬਾਅਦ ਆਪਣੀ ਸੰਤੁਸ਼ਟੀ ਜ਼ਾਹਿਰ ਕੀਤੀ ਹੈ। ਪਰਿਵਾਰ ਵਾਲਿਆਂ ਨੇ ਕਿਹਾ ਕਿ ਮੰਤਰਾਲੇ ਵੱਲੋਂ ਉਨ੍ਹਾਂ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਇਰਾਕ 'ਚ ਫ਼ਸੇ ਲੋਕਾਂ ਨੂੰ ਬਚਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਨਵੰਬਰ 'ਚ ਇਹ ਨੌਜਵਾਨ ਇਰਾਕ ਗਏ ਸਨ ਅਤੇ ਟਰੈਵਲ ਏਜੰਟ ਨੇ ਇਨ੍ਹਾਂ ਨਾਲ ਧੋਖਾ ਕੀਤਾ ਸੀ। ਏਜੰਟ ਨੇ ਉਨ੍ਹਾਂ ਦੇ ਆਈਡੀ ਕਾਰਡ ਵੀ ਰੱਖ ਲਏ ਜਿਸ ਕਾਰਨ ਉਨ੍ਹਾਂ ਨੂੰ ਇਰਾਕ 'ਚ ਕੰਮ ਵੀ ਨਹੀਂ ਮਿਲ ਰਿਹਾ ਹੈ।