ਪੰਜਾਬ

punjab

ETV Bharat / briefs

ਫ਼ਤਿਹਵੀਰ ਮਾਮਲਾ: ਹਾਈ ਕੋਰਟ 'ਚ ਹੋਈ ਸੁਣਵਾਈ, ਸੂਬਾ ਸਰਕਾਰ ਨੇ ਝਾੜਿਆ ਆਪਣਾ ਪੱਲਾ - fatehveer

ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਬੁੱਧਵਾਰ ਨੂੰ ਫ਼ਤਿਹਵੀਰ ਮਾਮਲੇ ਦੀ ਸੁਣਵਾਈ ਹੋਈ। ਇਸ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਆਪਣਾ ਜਵਾਬ ਦਾਖ਼ਲ ਕੀਤਾ।

ਫ਼ੋਟੋ

By

Published : Jul 3, 2019, 5:44 PM IST

ਚੰਡੀਗੜ੍ਹ: ਫ਼ਤਿਹਵੀਰ ਮਾਮਲੇ 'ਤੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਮਾਮਲੇ 'ਚ ਪੰਜਾਬ ਸਰਕਾਰ ਵੱਲੋਂ ਕੋਰਟ 'ਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਨੇ ਹਾਈ ਕੋਰਟ ਵਿੱਚ ਆਪਣੇ ਦਾਖ਼ਲ ਕੀਤੇ ਜਵਾਬ 'ਚ ਕਿਹਾ ਕਿ ਸਰਕਾਰ ਵੱਲੋਂ ਸੂਬੇ 'ਚ 1418 ਬੋਰਵੈੱਲਾਂ ਨੂੰ ਬੰਦ ਕਰਵਾ ਦਿੱਤਾ ਗਿਆ ਹੈ। ਸਰਕਾਰ ਨੇ ਕਿਹਾ ਹੈ ਕਿ ਸੂਬੇ ਵਿੱਚ ਹੁਣ ਬੋਰ ਕਰਨ ਤੋਂ ਪਹਿਲਾਂ ਸਬੰਧਤ ਵਿਭਾਗ (ਜਲ ਵਿਭਾਗ) ਤੋਂ ਮੰਜ਼ੂਰੀ ਲੈਣੀ ਪਵੇਗੀ।

ਵੀਡੀਓ

ਹਾਲਾਂਕਿ ਹਾਈ ਕੋਰਟ ਨੇ ਇਸ ਮਾਮਲੇ 'ਤੇ ਪਟੀਸ਼ਨਕਰਤਾ ਪਰਮਜੀਤ ਸੁਖੇਜਾ ਨੂੰ ਵੀ ਆਪਣਾ ਜਵਾਬ ਦਾਖ਼ਲ ਕਰ ਲਈ ਕਿਹਾ ਹੈ। ਇੰਨਾ ਹੀ ਨਹੀਂ ਪੰਜਾਬ ਸਰਕਾਰ ਨੇ ਫ਼ਤਿਹਵੀਰ ਮਾਮਲੇ 'ਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਹੈ।

ਜ਼ਿਕਰਯੋਗ ਹੈ ਕਿ ਬੀਤੇ ਮਹੀਨੇ ਸੰਗਰੂਰ ਦੇ ਪਿੰਡ ਭਗਵਾਨਪੂਰਾ 'ਚ ਦੋ ਸਾਲਾ ਫਤਿਹਵੀਰ 140 ਫੁੱਟ ਬੋਰਵੈੱਲ 'ਚ ਡਿੱਗ ਗਿਆ ਸੀ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ ਸੀ। ਫ਼ਤਿਹਵੀਰ ਦੀ ਮੌਤ ਤੋਂ ਬਾਅਦ ਪੰਜਾਬ ਸਰਕਾਰ ਨੂੰ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

For All Latest Updates

ABOUT THE AUTHOR

...view details