ਕੋਟਕਪੂਰਾ: IG ਫਿਰੋਜ਼ਪੁਰ ਐਮ.ਐਸ. ਛੀਨਾ ਨੇ ਨਾਭਾ ਜੇਲ੍ਹ 'ਚ ਕਤਲ ਕੀਤੇ ਗਏ ਮਹਿੰਦਰਪਾਲ ਬਿੱਟੂ ਦੇ ਪਰਿਵਾਰ ਅਤੇ ਡੇਰਾ ਪ੍ਰੇਮੀਆਂ ਨਾਲ ਮੁਲਾਕਾਤ ਕੀਤੀ ਹੈ। ਉਨ੍ਹਾਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਤੇ ਡੇਰਾ ਪ੍ਰੇਮੀਆਂ ਨੂੰ ਸ਼ਹਿਰ ਅੰਦਰ ਸ਼ਾਂਤੀ ਬਣਾਈ ਰੱਖਣ ਲਈ ਅਪੀਲ ਕੀਤੀ ਗਈ ਹੈ। IG ਨੇ ਕਿਹਾ ਕਿ ਸਸਕਾਰ ਸਬੰਧੀ ਪਰਿਵਾਰ ਨੂੰ ਜੋ ਮਦਦ ਚਾਹੀਦੀ ਹੈ, ਉਹ ਕੀਤੀ ਜਾਵੇਗੀ।
ਪੁਲਿਸ ਨੇ ਡੇਰਾ ਪ੍ਰੇਮੀਆਂ ਅਤੇ ਬਿੱਟੂ ਦੇ ਪਰਿਵਾਰਿਕ ਮੈਂਬਰਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ - police
ਨਾਭਾ ਦੀ ਜੇਲ੍ਹ 'ਚ ਮਹਿੰਦਰ ਦਾ ਕਤਲ ਕੀਤੇ ਜਾਣ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਅਤੇ ਡੇਰਾ ਪ੍ਰੇਮੀਆਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। IG ਫਿਰੋਜ਼ਪੁਰ ਰੇਂਜ ਐਮਐਸ ਛੀਨਾ ਨੇ ਡੇਰਾ ਪ੍ਰੇਮੀਆਂ ਅਤੇ ਬਿੱਟੂ ਦੇ ਪਰਿਵਾਰ ਵਾਲਿਆਂ ਨਾਲ ਮਿਲ ਕੇ ਸ਼ਾਂਤੀ ਬਣਾਈ ਰੱਖਣ ਲਈ ਕਿਹਾ ਹੈ।
ਫ਼ੋਟੋ
ਡੇਰਾ ਸੱਚਾ ਸੌਦਾ ਤੋਂ ਪੁੱਜੀ ਟੀਮ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਸਿਰਫ ਸ਼ਾਂਤੀ ਬਣਾਈ ਰੱਖਣ ਸਬੰਧੀ ਹੀ ਗੱਲਬਾਤ ਹੋਈ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਾਂਤੀ ਬਣਾਈ ਰੱਖਣ ਲਈ ਸ਼ਹਿਰ 'ਚ ਪੁਖਤਾ ਪ੍ਰਬੰਧ ਕੀਤੇ ਗਏ ਹਨ।