ਰਿਹਾਇਸ਼ੀ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਲੋਕਾਂ ਨੇ ਦਿੱਤਾ ਧਰਨਾ - ਪੰਜਾਬ
ਮੋਗਾ ਵਿਖੇ ਰਿਹਾਇਸ਼ੀ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਨੂੰ ਲੈ ਕੇ ਲੋਕਾਂ 'ਚ ਬਹਿਸ। ਵਾਸੀਆਂ ਨੇ ਦਿੱਤਾ ਧਰਨਾ। ਮੌਕੇ 'ਤੇ ਪਹੁੰਚੀ ਪੁਲਿਸ।
ਧਰਨੇ 'ਤੇ ਬੈਠੇ ਲੋਕ।
ਮੋਗਾ: ਜ਼ਿਲ੍ਹਾ ਮੋਗਾ ਦੇ ਚੌਂਕ ਸ਼ੇਖਾਂ ਵਿੱਖੇ ਇੱਕ ਘਰ 'ਤੇ ਮੋਬਾਈਲ ਟਾਵਰ ਲਗਾਉਣ ਵਿਰੁੱਧ ਧਰਨਾ ਦਿੱਤਾ ਗਿਆ। ਇੱਕ ਵਿਅਕਤੀ ਵਲੋਂ ਰਿਹਾਇਸ਼ੀ ਇਲਾਕੇ 'ਚ ਮੋਬਾਈਲ ਟਾਵਰ ਲਗਾਉਣ ਕਾਰਨ ਮੁਹੱਲੇ ਦੇ ਲੋਕਾਂ ਨੇ ਇੱਕਠੇ ਹੋ ਕੇ ਉਸ ਦਾ ਵਿਰੋਧ ਕੀਤਾ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਮੋਬਾਈਲ ਟਾਵਰ ਲਗਾ ਕੇ ਉਕਤ ਵਿਅਕਤੀ ਆਸ-ਪਾਸ ਰਹਿੰਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰੇਗਾ। ਲੋਕਾਂ ਨੇ ਦੱਸਿਆ ਕਿ ਇਸ ਇਲਾਕੇ ਵਿੱਚ ਸਕੂਲ ਵੀ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਦੱਸਿਆ ਕਿ ਫ਼ਿਲਹਾਲ ਟਾਵਰ ਲੱਗਣ ਦਾ ਕੰਮ ਰੋਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਬਾਅਦ ਉਕਤ ਵਿਅਕਤੀ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।