ਇਸਲਾਮਾਬਾਦ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਨੂੰ ਪਿਛਲੇ ਸਾਲ ਦਸੰਬਰ ਮਹੀਨੇ ਦੇਸ਼ ਧ੍ਰੋਹ ਦੇ ਆਰੋਪ ਵਿੱਚ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ, ਇਸ ਫੈਸਲੇ ਦੇ ਵਿਰੁੱਧ ਪਰਵੇਜ਼ ਮੁਸ਼ੱਰਫ਼ ਨੇ ਲਾਹੌਰ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ,ਇਸ ਦੀ ਸੁਣਵਾਈ ਵੀਰਵਾਰ ਨੂੰ ਹੋਣੀ ਹੈ। ਇਸ ਪਟੀਸ਼ਨ ਵਿੱਚ ਵਿਸ਼ੇਸ਼ ਟਰਾਇਲ ਕੋਰਟ ਦੀ ਸਥਾਪਨਾ ਅਤੇ ਇਸ ਦੀ ਕਾਰਵਾਈ ਨੂੰ ਚੁਣੌਤੀ ਦਿੱਤੀ ਗਈ ਹੈ।
ਤਿੰਨ ਜੱਜਾਂ ਦਾ ਬੈਂਚ ਜਿਸ ਵਿੱਚ ਜਸਟਿਸ ਸਈਦ ਮਜ਼ਹਰ ਅਲੀ ਅਕਬਰ ਨਕਵੀ, ਜਸਟਿਸ ਮੁਹੰਮਦ ਅਮੀਰ ਭੱਟੀ ਅਤੇ ਜਸਟਿਸ ਚੌਧਰੀ ਮਸੂਦ ਜਹਾਂਗੀਰ ਇਹ ਬੈਂਚ ਮੁਸ਼ੱਰਫ਼ ਦੀ ਪਟੀਸ਼ਨਾਂ ਦੀ ਸੁਣਵਾਈ ਕਰੇਗਾ।
2007 ਵਿੱਚ ਦੇਸ਼ ਵਿੱਚ ਐਮਰਜੈਂਸੀ ਲਗਾਉਣ ਦੇ ਆਰੋਪ ਵਿੱਚ ਪਰਵੇਜ਼ ਮੁਸ਼ੱਰਫ਼ ਨੂੰ ਫਾਂਸੀ ਦੀ ਸਜ਼ਾ ਪੇਸ਼ਾਵਰ ਦੀ ਇੱਕ ਸਪੈਸ਼ਲ ਕੋਰਟ ਨੇ ਸੁਣਾਈ ਸੀ।
ਪਰਵੇਜ਼ ਮੁਸ਼ੱਰਫ਼ ਨੇ ਲਾਹੌਰ ਹਾਈਕੋਰਟ ਵਿੱਚ ਜਿਹੜੀ ਪਟੀਸ਼ਨ ਦਾਇਰ ਕੀਤੀ ਸੀ, ਉਸ ਵਿੱਚ ਫੈਸਲੇ ਦੇ ਪੈਰਾਗ੍ਰਾਫ 66 'ਤੇ ਸਵਾਲ ਖੜ੍ਹੇ ਕੀਤੇ ਹਨ। ਇਸ ਵਿੱਚ ਕਿਹਾ ਹੈ ਕਿ ਕੋਰਟ ਦਾ ਇਹ ਫੈਸਲਾ ਜਲਦਬਾਜ਼ੀ ਵਿੱਚ ਲਿਆ ਗਿਆ ਹੈ, ਇਸ ਨੂੰ ਤੁਰੰਤ ਰੱਦ ਕੀਤਾ ਜਾਵੇ।