ਫ਼ਰੀਦਕੋਟ: ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਮ੍ਰਿਤਕ ਦਾ ਸਰੀਰ ਫ਼ਰੀਦਕੋਟ ਪਹੁੰਚ ਗਿਆ ਹੈ। ਮ੍ਰਿਤਕ ਸਰੀਰ ਨੂੰ ਕੋਟਕਪੂਰਾ ਦੇ ਡੇਰਾ ਸਤਿਸੰਗ ਹਾਲ ਵਿੱਚ ਰੱਖਿਆ ਗਿਆ ਹੈ। ਮਹਿੰਦਰ ਪਾਲ ਦਾ ਪੋਸਟਮਾਰਟਮ ਵੀ ਕਰ ਲਿਆ ਗਿਆ ਹੈ। ਸੂਤਰਾਂ ਮੁਤਾਬਕ ਐਤਵਾਰ ਦੇ ਸਤਸੰਗ ਤੋਂ ਬਾਅਦ ਮਹਿੰਦਰਪਾਲ ਬਿੱਟੂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੀ ਦੇਹ ਪਹੁੰਚੀ ਫ਼ਰੀਦਕੋਟ, ਅੱਜ ਕੀਤਾ ਜਾਵੇਗਾ ਸਸਕਾਰ - mahinderpal bittu
ਨਾਭਾ ਦੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਫ਼ਰੀਦਕੋਟ ਦੇ ਕੋਟਕਪੂਰਾ 'ਚ ਰੱਖਿਆ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਬਲ ਤਾਇਨਾਤ ਕਰ ਦਿੱਤਾ ਗਿਆ ਹੈ।
ਫ਼ੋਟੋ
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਨਾਭਾ ਦੀ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਕਤਲ ਕਰ ਦਿੱਤਾ ਗਿਆ ਸੀ। ਕੈਪਟਨ ਸਰਕਾਰ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਇਸ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਹਨ। ਮਹਿੰਦਰ ਪਾਲ ਨੂੰ 2015 'ਚ ਬਰਗਾੜੀ ਬੇਅਦਬੀ ਕਾਂਡ ਨੂੰ ਲੈ ਕੇ ਗਿਰਫ਼ਤਾਰ ਕੀਤਾ ਗਿਆ ਸੀ।