ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐਚ.ਐਨ.ਐਲ.ਸੀ. ਵੱਲੋਂ ਸ਼ਿਲਾਂਗ 'ਚ ਵੱਸਦੇ ਸਿੱਖਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਇਸ ਜਥੇਬੰਦੀ ਵਿਰੁੱਧ ਕਾਰਵਾਈ ਕਰਨ। ਉਨ੍ਹਾਂ ਕਿਹਾ ਕਿ ਮੇਘਾਲਿਆ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਸ਼ਿਲਾਂਗ 'ਚ ਸਿੱਖਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ, ਸਿਰਸਾ ਨੇ ਕਿਹਾ- ਚੁੱਪ ਨਹੀਂ ਬੈਠਾਂਗੇ - shillong
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਮੇਘਾਲਿਆ ਦੀ ਪਾਬੰਦੀਸ਼ੁਦਾ ਜਥੇਬੰਦੀ ਐਚ.ਐਨ.ਐਲ.ਸੀ. ਵੱਲੋਂ ਸ਼ਿਲਾਂਗ 'ਚ ਵੱਸਦੇ ਸਿੱਖਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਹੈ ਕਿ ਦੇਸ਼ ਦੇ ਗ੍ਰਹਿ ਮੰਤਰੀ ਅਤੇ ਮੇਘਾਲਿਆ ਦੇ ਮੁੱਖ ਮੰਤਰੀ ਇਸ ਜਥੇਬੰਦੀ ਵਿਰੁੱਧ ਕਾਰਵਾਈ ਕਰਨ।
ਮਨਜਿੰਦਰ ਸਿੰਘ ਸਿਰਸਾ
ਉਨ੍ਹਾਂ ਕਿਹਾ ਕਿ ਜੇਕਰ ਮੇਘਾਲਿਆ ਵਿੱਚ ਵੱਸਦੇ ਸਿੱਖਾਂ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਸਿੱਖ ਕੌਮ ਚੁੱਪ ਨਹੀਂ ਬੈਠੇਗੀ। ਸਿਰਸਾ ਨੇ ਕਿਹਾ ਕਿ ਅਜਿਹੀਆਂ ਧਮਕੀਆਂ ਸਿੱਧੀ-ਸਿੱਧੀ ਸਰਕਾਰ ਨੂੰ ਚੁਣੌਤੀ ਹੈ ਅਤੇ ਸਰਕਾਰ ਨੂੰ ਤੁਰੰਤ ਕਾਰਵਾਈ ਕਰਨੀ ਚਾਹੀਦੀ ਹੈ। ਸਿਰਸਾ ਨੇ ਕਿਹਾ ਕਿ ਮੁੱਖ ਮੰਤਰੀ ਸੰਗਮਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੇਘਾਲਿਆ ਵਿੱਚ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦੀ ਹੀ ਅਸੀਂ ਮੇਘਾਲਿਆ ਦੇ ਮੁੱਖ ਮੰਤਰੀ ਨੂੰ ਮਿਲ ਰਹੇ ਹਾਂ ਅਤੇ ਇਸ ਮਸਲੇ ਨੂੰ ਬੜੀ ਗੰਭੀਰਤਾ ਨਾਲ ਲਿਆ ਜਾਵੇਗਾ।