550ਵੇਂ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਮੀਟਿੰਗ - raag darbar
550ਵੀਂ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੇਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ।
ਤਰਨ ਤਾਰਨ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਵ ਸਮਾਗਮਾ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਮੀਟਿੰਗਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸਦੇ ਤਹਿਤ ਸੁਲਤਾਨਪੁਰ ਲੋਧੀ ਦੇ ਗੁਰਦਵਾਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਹਾਲ ਵਿੱਚ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਇਸ ਮੋਕੇ ਸ਼ਤਾਬਦੀ ਸਮਾਗਮਾ ਦੇ ਸੰਬੰਧ ਵਿੱਚ ਹੋਣ ਵਾਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਗਿਆ।
ਉਨ੍ਹਾਂ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਵਿਸ਼ਵ ਸਿੱਖ ਸੰਮੇਲਨ 10 ਅਕਤੂਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਜਾਵੇਗਾ। ਸੁਲਤਾਨਪੁਰ ਲੋਧੀ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਭਾਈ ਲੌਂਗੇਵਾਲ ਨੇ ਕਿਹਾ ਕਿ 9 ਨਵੰਬਰ ਨੂੰ ਵਿਸ਼ਵ ਪੱਧਰੀ ਢਾਡੀ ਦਰਬਾਰ, 10 ਨਵੰਬਰ ਨੂੰ ਕਵੀ ਦਰਬਾਰ, 11 ਨਵੰਬਰ ਨੂੰ ਰਾਗ ਦਰਬਾਰ ਹੋਵੇਗਾ।
ਇਸ ਸਮਾਗਮ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਰਚਿਤ ਰਾਗਾਂ ਦੇ ਅਧਾਰਿਤ ਗੁਰਬਾਣੀ ਕੀਰਤਨ ਹੋਵੇਗਾ ਅਤੇ 12 ਨਵੰਬਰ ਨੂੰ ਮੁੱਖ ਧਾਰਮਕ ਸਮਾਗਮ ਹੋਵੇਗਾ। ਇਸ ਸਮਾਗਮ 'ਚ ਸ਼ਿਰਕਤ ਕਰਨ ਨੂੰ ਭਾਰਤ ਦੇ ਰਾਸ਼ਟਰਪਤੀ ਸਮੇਤ ਕਈ ਵੱਡੀਆਂ ਸ਼ਖਸ਼ੀਅਤਾਂ ਸ਼ਿਰਕਤ ਕਰਨਗੀਆਂ।