ਗਾਂਧੀਨਗਰ: ਲੋਕ ਸਭਾ ਦੇ ਤੀਜੇ ਗੇੜ 'ਚ 13 ਸੂਬਿਆਂ ਅਤੇ 2 ਕੇਂਦਰ ਸ਼ਾਸਤ ਪ੍ਰਦੇਸ਼ਾਂ ਦੀਆਂ 117 ਸੀਟਾਂ 'ਤੇ ਵੋਟਿੰਗ ਜਾਰੀ ਹੈ। ਇਸ ਗੇੜ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ 'ਚ ਅਹਿਮਦਾਬਾਦ ਸੀਟ ਲਈ ਵੋਟ ਪਾਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ 'ਚ ਪਾਈ ਵੋਟ - gujarat
ਲੋਕ ਸਭਾ ਚੋਣਾਂ ਦੇ ਤੀਜੇ ਗੇੜ ਦੀ ਵੋਟਿੰਗ ਜਾਰੀ ਹੈ। ਇਸ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗਾਂਧੀਨਗਰ 'ਚ ਅਹਿਮਦਾਬਾਦ ਸੀਟ ਲਈ ਵੋਟ ਪਾ ਦਿੱਤੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ
ਵੋਟ ਪਾਉਣ ਤੋਂ ਪਹਿਲਾਂ ਨਰਿੰਦਰ ਮੋਦੀ ਨੇ ਗਾਂਧੀਨਗਰ 'ਚ ਆਪਣੀ ਮਾਤਾ ਹੀਰਾਬੇਨ ਮੋਦੀ ਨੂੰ ਮਿਲੇ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ। ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸੰਬੋਧਨ ਵੀ ਕੀਤਾ।
ਇਸ ਦੇ ਨਾਲ ਹੀ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਨੇ ਵੀ ਵੋਟ ਪਾਈ ਜੋ ਕਿ ਪਹਿਲੀ ਵਾਰ ਗਾਂਧੀਨਗਰ ਸੀਟ ਤੋਂ ਚੋਣ ਲੜ ਰਹੇ ਹਨ।