ਚੰਡੀਗੜ੍ਹ: ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਦੀ ਕੈਬਨਿਟ ਬੈਠਕ ਹੋਈ। ਜਿਸ ਵਿੱਚ ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ਸਬੰਧੀ ਕਈ ਫ਼ੈਸਲੇ ਕੀਤੇ ਗਏ। ਬੈਠਕ ਵਿੱਚ ਮੁਹਾਲੀ ਵਿੱਚ ਖੁੱਲ੍ਹਣ ਵਾਲਾ ਮੈਡੀਕਲ ਕਾਲਜ ਅਤੇ ਪਟਿਆਲਾ ਦੀ ਸਪੋਰਟਸ ਯੂਨੀਵਰਸਿਟੀ ਨੂੰ ਲੈ ਕੇ ਫ਼ੈਸਲੇ ਕੀਤੇ ਗਏ। ਇਸਦੇ ਨਾਲ ਹੀ ਮੈਡੀਕਲ ਕਾਲਜਾਂ 'ਚ ਵੱਧ ਰਹੀ ਸੀਟਾਂ ਨੂੰ ਲੈ ਕੇ ਵੀ ਕਮੇਟੀ ਦਾ ਗਠਨ ਕੀਤਾ ਗਿਆ।
ਪੰਜਾਬ ਕੈਬਨਿਟ ਦੀ ਮੀਟਿੰਗ 'ਚ ਸਿੱਧੂ ਦੇ ਰਹੇ ਚਰਚੇ
ਲੋਕ ਸਭਾ ਚੋਣਾਂ ਤੋਂ ਬਾਅਦ ਵੀਰਵਾਰ ਨੂੰ ਪੰਜਾਬ ਦੀ ਕੈਬਨਿਟ ਬੈਠਕ ਹੋਈ। ਜਿਸ ਵਿੱਚ ਪੰਜਾਬ ਦੇ ਵਿਕਾਸ ਪ੍ਰੋਜੈਕਟਾਂ ਸਬੰਧੀ ਕਈ ਫ਼ੈਸਲੇ ਕੀਤੇ ਗਏ। ਹਾਲਾਂਕਿ ਇਸ ਸਭ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਚਰਚਾ ਦਾ ਕੇਂਦਰ ਬਣੇ ਰਹੇ। ਨਵਜੋਤ ਸਿੰਘ ਸਿੱਧੂ ਕੈਬਨਿਟ ਦੀ ਇਸ ਬੈਠਕ ਵਿੱਚ ਸ਼ਾਮਿਲ ਨਹੀਂ ਸਨ।
ਹਾਲਾਂਕਿ ਇਸ ਸਭ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਚਰਚਾ ਦਾ ਕੇਂਦਰ ਬਣੇ ਰਹੇ। ਨਵਜੋਤ ਸਿੰਘ ਸਿੱਧੂ ਕੈਬਨਿਟ ਦੀ ਇਸ ਬੈਠਕ ਵਿੱਚ ਸ਼ਾਮਿਲ ਨਹੀਂ ਸਨ। ਇਸ ਮੌਕੇ ਜਦੋਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਸਿੰਘ ਤੋਂ ਨਵਜੋਤ ਸਿੰਘ ਸਿੱਧੂ ਦੇ ਗੈਰ-ਹਾਜ਼ਰ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਇਹ ਤਾਂ ਸਿੱਧੂ ਹੀ ਦੱਸ ਸਕਦੇ ਹਨ।
ਇਸ ਸਬੰਧੀ ਜਦੋਂ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਪੁੱਛਿਆ ਗਿਆ ਤਾਂ ਉਹ ਕਿਸੇ ਤਰੀਕੇ ਦਾ ਬਿਆਨ ਦੇਣ ਤੋਂ ਬੱਚਦੇ ਨਜ਼ਰ ਆਏ। ਉਨ੍ਹਾਂ ਨੇ ਤਾਂ ਇਹ ਤੱਕ ਕਹਿ ਦਿੱਤਾ ਕਿ ਉਹ ਸਿੱਧੂ ਦੇ ਅਸਿਸਟੈਂਟ ਨਹੀਂ ਹਨ। ਉਨ੍ਹਾਂ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਨਾਲ ਕੋਈ ਨਾਰਾਜ਼ਗੀ ਹੈ ਤਾਂ ਉਹ ਮੁੱਖ ਮੰਤਰੀ ਨਾਲ ਮਿਲ ਕੇ ਗੱਲ ਕਰ ਸਕਦੇ ਹਨ।