ਮਲੇਰਕੋਟਲਾ: ਫ਼ਤਹਿਵੀਰ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ 'ਚ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਸੰਗਰੂਰ ਹੀ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪੰਜਾਬ ਦੇ ਮਲੇਰਕੋਟਲਾ 'ਚ ਵੀ ਨੌਜਵਾਨਾਂ ਵੱਲੋਂ ਰੋਸ ਮਾਰਚ ਕੱਢ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਫ਼ਤਿਹਵੀਰ ਮਾਮਲਾ: ਮਲੇਰਕੋਟਲਾ 'ਚ ਲੋਕਾਂ ਨੇ ਸਰਕਾਰ ਖ਼ਿਲਾਫ਼ ਕੀਤਾ ਪ੍ਰਦਰਸ਼ਨ - death
ਫ਼ਤਹਿਵੀਰ ਜ਼ਿੰਦਗੀ ਦੀ ਜੰਗ ਹਾਰ ਗਿਆ ਹੈ ਜਿਸ ਤੋਂ ਬਾਅਦ ਪੰਜਾਬ ਦੇ ਲੋਕਾਂ 'ਚ ਗੁੱਸਾ ਵੇਖਣ ਨੂੰ ਮਿਲ ਰਿਹਾ ਹੈ। ਸੰਗਰੂਰ ਹੀ ਨਹੀਂ ਸਗੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਲੋਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਫ਼ਤਿਹਵੀਰ
ਇਸ ਮਾਮਲੇ ਨੂੰ ਲੈ ਕੇ ਆਮ ਲੋਕ ਹੁਣ ਕੈਪਟਨ ਸਰਕਾਰ 'ਤੇ ਤਿੱਖੇ ਹਮਲੇ ਬੋਲ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੇ ਇਸ ਮਸਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਿਸ ਕਾਰਨ ਫ਼ਤਿਹਵੀਰ ਦੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਚੇ ਦੀ ਮੌਤ ਦੀ ਜ਼ਿੰਮੇਵਾਰ ਪ੍ਰਸ਼ਾਸਨ ਅਤੇ ਸਰਕਾਰ ਹੈ। ਨੌਜਵਾਨ ਆਗੂਆਂ ਨੇ ਮੰਗ ਕੀਤੀ ਕਿ ਜਿਹੜੇ ਵੀ ਅਧਿਕਾਰੀ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਜਾਵੇ।