ਨਵੀਂ ਦਿੱਲੀ: 17 ਜੁਲਾਈ ਨੂੰ ਦਿੱਲੀ ਦੇ ਮੁਖਰਜੀ ਨਗਰ ਵਿੱਚ ਆਟੋ ਡਰਾਈਵਰ ਸਰਬਜੀਤ ਸਿੰਘ ਅਤੇ ਉਸ ਦੇ ਨਬਾਲਿਗ ਬੇਟੇ ਨਾਲ ਪੁਲਿਸ ਵੱਲੋਂ ਕੀਤੀ ਗਈ ਮਾਰ-ਕੁੱਟ ਦੇ ਮਾਮਲੇ ਦੀ ਜਾਂਚ ਸੀਬੀਆਈ ਵਰਗੀ ਸੁਤੰਤਰ ਏਜੰਸੀ ਤੋਂ ਕਰਵਾਉਣ ਲਈ ਦਿੱਲੀ ਹਾਈ ਕੋਰਟ ਵਿੱਚ ਇੱਕ ਜਨ ਹਿੱਤ ਪਟੀਸ਼ਨ ਦਾਇਰ ਕੀਤੀ ਗਈ ਹੈ।
ਦਿੱਲੀ ਸਿੱਖ ਕੁੱਟ ਮਾਰ ਮਾਮਲਾ ਪਹੁੰਚਿਆ ਹਾਈ ਕੋਰਟ
ਦਿੱਲੀ ਦਾ ਬਹੁ-ਚਰਚਿਤ ਸਿੱਖ ਕੁੱਟ-ਮਾਰ ਮਾਮਲੇ 'ਤੇ ਹੁਣ ਹਾਈ ਕੋਰਟ ਵਿੱਚ ਮਾਮਲੇ ਦੀ ਸੁਤੰਤਰ ਤਰੀਕੇ ਨਾਲ ਜਾਂਚ ਦੀ ਮੰਗ ਲਈ ਇੱਕ ਜਨਹਿੱਤ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਵਿੱਚ ਸੀਬੀਆਈ ਵਰਗੀ ਸੁਤੰਤਰ ਏਜੰਸੀ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਫ਼ੋਟੋ
ਦੱਸਣਯੋਗ ਹੈ ਕਿ ਸਿੱਖ ਆਟੋ ਡਰਾਈਵਰ ਅਤੇ ਉਸ ਦੇ ਬੇਟੇ ਨਾਲ ਪੁਲਿਸ ਵੱਲੋਂ ਕੀਤੀ ਗਈ ਮਾਰ-ਕੁੱਟ ਦੇ ਮਾਮਲੇ 'ਤੇ ਸਿੱਖ ਆਪਣੇ ਰੋਸ ਦਾ ਪ੍ਰਗਟਾਵਾ ਕਰ ਰਹੇ ਹਨ। ਘਟਨਾ ਦੇ 3 ਦਿਨ ਬੀਤ ਜਾਂ ਤੋਂ ਬਾਅਦ ਵੀ ਇਸ ਮਾਮਲੇ ਦਾ ਕੋਈ ਤੋੜ ਨਹੀਂ ਕੱਢਿਆ ਜਾ ਸਕਿਆ ਹੈ। ਇਸ ਮਾਮਲੇ ਨੂੰ ਲੈ ਕੇ ਸਿੱਖਾਂ ਵੱਲੋਂ ਮੁਖਰਜੀ ਥਾਣੇ ਅੱਗੇ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਸਬੰਧੀ ਹੁਣ ਦਿੱਲੀ ਹਾਈ ਕੋਰਟ ਵਿੱਚ ਮਾਮਲੇ ਦੀ ਸੁਤੰਤਰ ਜਾਂਚ ਦੀ ਮੰਗ ਕਰਦੇ ਹੋਏ ਪਟੀਸ਼ਨ ਦਾਖ਼ਲ ਕੀਤੀ ਗਈ ਹੈ।