ਨਵੀਂ ਦਿੱਲੀ: ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੇ ਪਹਿਲੇ ਸੰਸਦ ਸੈਸ਼ਨ ਦੀ ਸ਼ੁਰੂਆਤ ਅੱਜ ਤੋਂ ਹੋ ਰਹੀ ਹੈ। ਇਸ ਸੈਸ਼ਨ 26 ਜੁਲਾਈ ਤੱਕ ਚੱਲੇਗਾ। ਇਸੇ ਸੈਸ਼ਨ 'ਚ ਬਜਟ ਵੀ ਪੇਸ਼ ਕੀਤਾ ਜਾਵੇਗਾ। ਸੰਸਦ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੰਸਦ 'ਚ ਸਾਨੂੰ ਨਿਰਪੱਖ ਹੋ ਕੇ ਕੰਮ ਕਰਨਾ ਚਾਹੀਦਾ ਹੈ।
ਸੰਸਦ ਸੈਸ਼ਨ ਤੋਂ ਪਹਿਲਾਂ ਪੀਐੱਮ ਮੋਦੀ ਨੇ ਕੀਤਾ ਮੀਡੀਆ ਨੂੰ ਸੰਬੋਧਨ - opposition
ਪਹਿਲੇ ਸੰਸਦ ਦੇ ਸ਼ੁਰੂ ਹੋਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਉਹ ਉਮੀਦ ਕਰਦੇ ਹਨ ਕਿ ਇਸ ਵਾਰ ਸਦਨ 'ਚ ਜ਼ਿਆਦਾ ਕੰਮ ਹੋਵੇਗਾ ਅਤੇ ਸਾਰੇ ਹੀ ਦਲ ਮਿਲ ਕੇ ਕੰਮ ਕਰਨਗੇ।
ਫ਼ੋਟੋ
ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਇਸ ਵਾਰ ਸਦਨ 'ਚ ਜ਼ਿਆਦਾ ਕੰਮ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਸਾਰੇ ਹੀ ਦਲ ਇੱਕ ਸਾਰ ਹੋ ਕੇ ਕੰਮ ਕਰਨਗੇ। ਪੀਐੱਮ ਨੇ ਕਿਹਾ ਕਿ ਲੋਕਤੰਤਰ 'ਚ ਵਿਰੋਧੀ ਧਿਰ ਦਾ ਮਜ਼ਬੂਤ ਹੋਣਾ ਬਹੁਤ ਜ਼ਰੂਰੀ ਹੈ।