ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਉਨ੍ਹਾਂ ਟਵੀਟ ਕਰਦਿਆਂ ਲਿਖਿਆ ਕਿ, 'ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਸ਼ਰਧਾਂਜਲੀ।' ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਾਂਗਰਸ ਦੇ ਮੁਖੀ ਰਾਹੁਲ ਗਾਂਧੀ, ਯੂਪੀਏ ਚੇਅਰਪਰਸਨ ਸੋਨੀਆ ਅਤੇ ਪਾਰਟੀ ਮੁੱਖ ਸਕੱਤਰ ਪ੍ਰਿਯੰਕਾ ਗਾਂਧੀ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕੀਤੀ।
PM ਮੋਦੀ ਨੇ ਰਾਜੀਵ ਗਾਂਧੀ ਦੀ ਬਰਸੀ 'ਤੇ ਉਨ੍ਹਾਂ ਨੂੰ ਦਿੱਤੀ ਸ਼ਰਧਾਂਜਲੀ - death anniversary
ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਨਾਲ ਹੀ ਕਾਂਗਰਸ ਪਾਰਟੀ ਨੇ ਵੀ ਰਾਜੀਵ ਗਾਂਧੀ ਸ਼ਰਧਾਂਜਲੀ ਭੇਂਟ ਕੀਤੀ।
ਗਾਂਧੀ ਪਰਿਵਾਰ ਤੋਂ ਅਲਾਵਾ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਪਾਰਟੀ ਦੇ ਹੋਰ ਆਗੂ ਵੀ ਵੀਰਭੂਮੀ 'ਤੇ ਮੌਜੂਦ ਸੀ। ਕਾਂਗਰਸ ਰਾਜੀਵ ਗਾਂਧੀ ਦੀ ਬਰਸੀ ਦੇ ਮੌਕੇ 'ਤੇ ਅੱਜ ਪੂਰੇ ਦੇਸ਼ ਭਰ ਵਿੱਚ ਪ੍ਰੋਗਰਾਮਾਂ ਦਾ ਆਯੋਜਨ ਕਰਵਾਏਗੀ ਤਾਂ ਜੋ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਯੋਗਦਾਨ ਬਾਰੇ ਦੱਸਿਆ ਜਾ ਸਕੇ। ਜ਼ਿਕਰਯੋਗ ਹੈ ਪ੍ਰਧਾਨ ਮੰਤਰੀ ਮੋਦੀ ਨੇ ਕੁਝ ਦਿਨ ਪਹਿਲਾਂ ਹੀ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਲਕਸ਼ਦੀਪ ਯਾਤਰਾ 'ਤੇ ਸਵਾਲ ਚੁੱਕੇ ਸੀ। ਉਨ੍ਹਾਂ ਕਿਹਾ ਸੀ ਕਿ ਰਾਜੀਵ ਗਾਂਧੀ ਨੇ ਆਪਣੇ ਦੌਰੇ ਦੇ ਦੌਰਾਨ INS ਵਿਰਾਟ 'ਚ ਛੁੱਟੀਆਂ ਮਨਾਇਆ ਸਨ।