ਪੰਜਾਬ

punjab

ETV Bharat / briefs

ਮਹਿੰਦਰਪਾਲ ਕਤਲਕਾਂਡ: ਦੋ ਦਿਨ ਹੋਰ ਵਧਾਈ ਗਈ ਮੁਲਜ਼ਮਾਂ ਦੀ ਰਿਮਾਂਡ - accused

ਡੇਰਾ ਪ੍ਰੇਮੀ ਮਹਿੰਦਰਪਾਲ ਕਤਲਕਾਂਡ 'ਚ ਪੁਲਿਸ ਨੇ ਗਿਰਫ਼ਤਾਰ ਕੀਤੇ 5 ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ। ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦੇ ਦਿੱਤੇ ਹਨ।

ਫ਼ੋਟੋ

By

Published : Jun 29, 2019, 5:21 PM IST

ਪਟਿਆਲਾ: ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਪੁਲਿਸ ਵੱਲੋਂ ਗਿਰਫ਼ਤਾਰ ਕੀਤੇ ਗਏ 5 ਮੁਲਜ਼ਮਾਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦੇ ਦਿੱਤੇ ਹਨ। ਦੱਸਣਯੋਗ ਹੈ ਕਿ ਪਟਿਆਲਾ ਪੁਲਿਸ ਨੇ ਮਹਿੰਦਰਪਾਲ ਬਿੱਟੂ ਦੇ ਕਤਲ ਮਾਮਲੇ 'ਚ ਹੁਣ ਤੱਕ 5 ਮੁਲਜ਼ਮਾਂ ਨੂੰ ਗਿਰਫ਼ਤਾਰ ਕੀਤਾ ਹੈ। ਜਿਨ੍ਹਾਂ ਵਿੱਚ ਪਹਿਲਾਂ ਹੀ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਗੁਰਸੇਵਕ ਸਿੰਘ, ਹਵਾਲਾਤੀ ਮਨਿੰਦਰ ਸਿੰਘ, ਲਖਵੀਰ ਸਿੰਘ, ਹਰਪ੍ਰੀਤ ਸਿੰਘ ਅਤੇ ਜਸਪ੍ਰੀਤ ਸਿੰਘ ਸ਼ਾਮਲ ਹਨ।

ਵੀਡੀਓ

ਪੁਲਿਸ ਮੁਤਾਬਕ ਮੁਲਜ਼ਮਾਂ ਤੋਂ ਹੋਰ ਪੁੱਛਗਿੱਛ ਕਰਨ ਲਈ ਅਦਾਲਤ ਵੱਲੋਂ ਰਿਮਾਂਡ 'ਚ ਵਾਧਾ ਕਰਨ ਦੀ ਮੰਗ ਕੀਤੀ ਗਈ ਸੀ। ਜਿਸ 'ਤੇ ਅਦਾਲਤ ਨੇ ਮੁਲਜ਼ਮਾਂ ਨੂੰ 2 ਦਿਨ ਦੇ ਹੋਰ ਪੁਲਿਸ ਰਿਮਾਂਡ 'ਤੇ ਭੇਜਣ ਦੇ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਬਰਗਾੜੀ ਬੇਅਦਬੀ ਮਾਮਲੇ 'ਚ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਮਹਿੰਦਰਪਾਲ ਬਿੱਟੂ ਪਿਛਲੇ 7 ਮਹੀਨਿਆਂ ਤੋਂ ਨਾਭਾ ਦੀ ਨਵੀਂ ਬਣੀ ਜੇਲ੍ਹ ਵਿੱਚ ਬੰਦ ਸੀ। 22 ਜੂਨ ਦੀ ਸ਼ਾਮ ਜੇਲ੍ਹ 'ਚ ਬੰਦ ਦੋ ਕੈਦੀਆਂ ਵੱਲੋਂ ਉਸ ਦਾ ਕਤਲ ਕਰ ਦਿੱਤਾ ਗਿਆ ਸੀ।

For All Latest Updates

ABOUT THE AUTHOR

...view details