ਪੰਜਾਬ

punjab

ETV Bharat / briefs

ਪ੍ਰਭ ਆਸਰਾ ਸੰਸਥਾ ਵਿਖੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦਾ ਹੋਇਆ ਸਮਾਪਨ - mohali update news

ਲਾਵਾਰਿਸ ,ਮੰਦਬੁੱਧੀ ਲਾਚਾਰ ਲੋਕਾਂ ਦੀ ਸਾਂਭ ਸੰਭਾਲ ਕਰਨ ਵਾਲੇ ਪ੍ਰਭ ਆਸਰਾ ਸੰਸਥਾ ਵਿਖੇ 550ਵੇਂ ਪ੍ਰਕਾਸ ਪੁਰਬ ਦੇ ਮੌਕੇ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਗਿਆ। ਬੇਸਹਾਰਾ,ਮੰਦਬੁੱਧੀ ਲੋਕਾਂ ਵੱਲੋਂ ਮਿਲ ਕੇ ਲੰਗਰ ਦੀ ਸੇਵਾ ਕੀਤੀ ਗਈਅਤੇ ਸੰਸਥਾ ਵਿਖੇ ਭੋਗ ਉਪਰੰਤ ਪੰਗਤ ਵਿਚ ਬੈਠ ਕੇ ਲੰਗਰ ਵੀ ਛਕਿਆ ਗਿਆ।

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਠ ਦਾ ਹੋਇਆ ਸਮਾਪਨ

By

Published : Nov 11, 2019, 8:59 AM IST

ਮੁਹਾਲੀ: ਸ਼ਹਿਰ ਦੀ ਹੱਦ 'ਚ ਪੈਂਦੇ ਲਾਵਾਰਿਸ ,ਮੰਦਬੁੱਧੀ ਲਾਚਾਰ ਲੋਕਾਂ ਦੀ ਸਾਂਭ ਸੰਭਾਲ ਕਰਨ ਵਾਲੇ ਪ੍ਰਭ ਆਸਰਾ ਸੰਸਥਾ ਵਿਖੇ 550ਵੇਂ ਪ੍ਰਕਾਸ ਪੁਰਬ ਦੇ ਮੌਕੇ ਸੁਖਮਨੀ ਸਾਹਿਬ ਪਾਠ ਦਾ ਭੋਗ ਪਾਇਆ ਗਿਆ। ਪ੍ਰਭ ਆਸਰਾ ਸੰਸਥਾ ਦੇ ਮੈਂਬਰ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖ ਧਰਮ ਦੇ ਪਹਿਲੇ ਗੁਰੂ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ 9 ਨਵੰਬਰ 2019 ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਤੋਂ 12 ਵਜੇ ਤੱਕ ਪ੍ਰਭ ਆਸਰਾ ਕੁਰਾਲੀ ਵਿਖੇ ਬੜੀ ਸ਼ਰਧਾ ਅਤੇ ਧੂਮ ਧਾਮ ਨਾਲ ਮਨਾਇਆ ਗਿਆ। ਉਨ੍ਹਾਂ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ ਆ ਰਹੇ 550 ਸਾਲਾ ਜਨਮ ਦਿਹਾੜੇ ਸੰਬੰਧੀ ਵੱਖ ਵੱਖ ਦੇਸ਼ਾਂ, ਸੂਬਿਆਂ ‘ਚ ਨਗਰ ਕੀਰਤਨ ਅਤੇ ਹੋਰ ਪ੍ਰੋਗਰਾਮ ਉਲੀਕੇ ਜਾ ਰਹੇ ਹਨ । ਜਿਸ ਦੇ ਸੰਬੰਧ 'ਚ ਪ੍ਰਭ ਆਸਰਾ ਸੰਸਥਾ ਵੱਲੋਂ ਵੀ ਇੱਕ ਉਪਰਾਲਾ ਕੀਤਾ ਗਿਆ।

ਵੇਖੋ ਵੀਡੀਓ

ਉਨ੍ਹਾਂ ਮੀਡੀਆ ਰਾਹੀਂ ਲੋਕਾਂ ਨੂੰ ਸ਼੍ਰੀ ਗੁਰੂ ਨਾਨਕ ਦੇਵ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਦੇ ਦਿਖਾਏ ਰਾਹ 'ਤੇ ਚਲੱਣ ਦਾ ਸੁਨੇਹਾ ਦਿੱਤਾ ਅਤੇ ਗੁਰੂ ਸਾਹਿਬਾਨ ਦੀ ਸੋਚ ਤੋਂ ਸੇਧ ਲੈ ਕੇ ਸੋਹਣੇ ਸਮਾਜ ਦੀ ਸਿਰਜਣਾ ਕਰਦਿਆਂ ਜਾਤ-ਪਾਤ,ਦੇ ਭੇਦਭਾਵ ਨੂੰ ਛੱਡ ਕੇ ਕਿਰਤ ਕਰੋ ਵੰਡ ਛਕੋ ਦੇ ਉਪਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਨੂੰ ਕਿਹਾ। ਉਨ੍ਹਾਂ ਦੱਸਿਆ ਕਿ ਬੇਸਹਾਰਾ,ਮੰਦਬੁੱਧੀ ਲੋਕਾਂ ਵੱਲੋਂ ਮਿਲ ਕੇ ਲੰਗਰ ਦੀ ਸੇਵਾ ਕੀਤੀ ਗਈ ਅਤੇ ਸੰਸਥਾ ਵਿਖੇ ਭੋਗ ਉਪਰੰਤ ਪੰਗਤ ਵਿਚ ਬੈਠ ਕੇ ਲੰਗਰ ਵੀ ਛੱਕਿਆ ਗਿਆ।

ਇਹ ਵੀ ਪੜ੍ਹੋ- ਨਗਰ ਕੀਰਤਨ ਵਿੱਚ ਨਿਹੰਗਾਂ ਨੇ ਗੱਤਕੇ ਨਾਲ ਬੰਨ੍ਹਿਆ ਰੰਗ

ਜ਼ਿਕਰਯੋਗ ਹੈ ਕਿ ਜਿੱਥੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦੇਸ਼ ਭਰ 'ਚ ਵੱਖ ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਉੱਥੇ ਹੀ ਵੱਖ ਵੱਖ ਸੰਸਥਾਵਾਂ ਅਤੇ ਲੋਕਾਂ ਵੱਲੋਂ ਇਸ ਨੂੰ ਯਾਦਗਾਰੀ ਬਣਾਉਣ ਦੇ ਉਪਰਾਲੇ ਕੀਤਾ ਜਾ ਰਹੇ ਹਨ।

ABOUT THE AUTHOR

...view details