ਬਠਿੰਡਾ: ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਵਿਰੁੱਧ 26 ਜਨਵਰੀ ਨੂੰ ਸੱਦਾ ਦਿੱਤਾ ਗਿਆ। ਇਸ ਦੌਰਾਨ ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ ਇਹ ਤੈਅ ਕੀਤਾ ਗਿਆ ਹੈ ਕਿ ਲੋਕ ਜਨ ਸ਼ਕਤੀ ਪਾਰਟੀ ਵੱਲੋਂ ਜਨਵਰੀ ਤੱਕ 20 ਹਜ਼ਾਰ ਨਵੇਂ ਮੈਂਬਰਾਂ ਦੀ ਭਰਤੀ ਕੀਤੀ ਜਾਵੇਗੀ।
ਪੰਜਾਬ ਸਰਕਾਰ ਯੋਜਨਾਵਾਂ ਦੇ ਨਾਂ 'ਤੇ ਖੋਹ ਰਹੀ ਗਰੀਬਾਂ ਦੇ ਹੱਕ: ਕਿਰਨਜੀਤ ਸਿੰਘ ਗਹਿਰੀ - ਕਿਰਨਜੀਤ ਸਿੰਘ ਗਹਿਰੀ
ਲੋਕ ਜਨ ਸ਼ਕਤੀ ਪਾਰਟੀ ਦੇ ਪੰਜਾਬ ਪ੍ਰਧਾਨ ਕਿਰਨਜੀਤ ਸਿੰਘ ਗਹਿਰੀ ਵੱਲੋਂ ਆਪਣੀ ਪਾਰਟੀ ਦੇ ਵਰਕਰਾਂ ਨਾਲ ਬੈਠਕ ਕੀਤੀ ਗਈ। ਬੈਠਕ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਵਿਰੁੱਧ 26 ਜਨਵਰੀ ਨੂੰ ਸੱਦਾ ਦਿੱਤਾ ਗਿਆ।
ਇਸ ਦੌਰਾਨ ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਨੇ ਜੋ ਵਿਧਾਨ ਸਭਾ ਇੱਕ ਲੱਖ ਗ਼ਰੀਬ ਨੀਲੇ ਰਾਸ਼ਨ ਕਾਰਡ ਹੀ ਰਹਿਣਗੇ ਜਿਸ ਨਾਲ ਕਿੰਨੇ ਹੀ ਗਰੀਬ ਆਟਾ ਦਾਲ ਸਕੀਮ ਅਤੇ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਨਹੀਂ ਲੈ ਪਾਉਣਗੇ। ਉਨ੍ਹਾਂ ਕਿਹਾ ਕਿ ਮਨਰੇਗਾ ਦੀ ਸਕੀਮ ਅਤੇ ਸਿੱਖਿਆ ਦੇ ਖੇਤਰ ਵੱਲ ਪੰਜਾਬ ਸਰਕਾਰ ਦਾ ਕੋਈ ਧਿਆਨ ਨਹੀਂ ਹੈ। ਇਸ ਤੋਂ ਇਲਾਵਾ ਬਿਜਲੀ ਦੀਆਂ ਦਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਵਧਾਏ ਗਏ ਰੇਟਾਂ ਨੂੰ ਲੈ ਕੇ ਪੰਜਾਬ ਸਰਕਾਰ ਦੀਆਂ ਨੀਤੀਆਂ ਦੇ ਖਿਲਾਫ 26 ਜਨਵਰੀ ਨੂੰ ਸਬਰ ਸੱਦਾ ਦਿੱਤਾ ਜਾ ਰਿਹਾ ਹੈ।
ਕਿਰਨਜੀਤ ਸਿੰਘ ਗੈਰੀ ਨੇ ਦੱਸਿਆ ਕਿ 12 ਜਨਵਰੀ ਨੂੰ ਕੋਟਕਪੂਰਾ ਵਿੱਚ ਨਵੇਂ ਮੈਂਬਰਾਂ ਦੀ ਭਰਤੀ ਨੂੰ ਲੈ ਕੇ ਵੀ ਬੈਠਕ ਕੀਤੀ ਜਾਵੇਗੀ ਅਤੇ 26 ਜਨਵਰੀ ਗਣਤੰਤਰ ਦਿਵਸ ਵਾਲੇ ਦਿਨ ਭਾਰੀ ਕਾਨਫਰੰਸ ਕੀਤੀ ਜਾਵੇਗੀ। ਨਾਲ ਹੀ ਲੰਬੇ ਸਮੇਂ ਤੋਂ ਲੋਕ ਜਨ ਸ਼ਕਤੀ ਪਾਰਟੀ ਲਾਲ ਲਕੀਰ ਨੂੰ ਖਤਮ ਕਰਨ ਦੇ ਲਈ ਲੜ ਰਹੀ ਹੈ ਅਤੇ ਇਸੇ ਲੜਾਈ 'ਤੇ ਚਰਚਾ ਕਰਨ ਲਈ ਪੰਜਾਬ ਸਰਕਾਰ ਨਾਲ ਮੀਟਿੰਗ ਦਾ ਸਮਾਂ ਵੀ ਮੰਗਿਆ ਗਿਆ ਹੈ।