ਨਵੀਂ ਦਿੱਲੀ: ਰਾਹੁਲ ਗਾਂਧੀ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਇਸ ਸਬੰਧੀ ਇੱਕ ਲੈਟਰ ਵੀ ਜਾਰੀ ਕੀਤਾ ਹੈ। ਉਨ੍ਹਾਂ ਟਵਿੱਟਰ 'ਤੇ ਲੈਟਰ ਜਾਰੀ ਕਰਦਿਆਂ ਲਿਖਿਆ, "ਕਾਂਗਰਸ ਪਾਰਟੀ ਲਈ ਕੰਮ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਸੀ।" ਉਨ੍ਹਾਂ ਪੱਤਰ 'ਚ 2019 ਲੋਕ ਸਭਾ ਚੋਣਾਂ 'ਚ ਪਾਰਟੀ ਨੂੰ ਮਿਲੀ ਹਾਰ ਦਾ ਜ਼ਿਕਰ ਕਰਦਿਆਂ ਲਿਖਿਆ, "ਪ੍ਰਧਾਨ ਹੋਣ ਦੇ ਮੱਦੇਨਜ਼ਰ ਹਾਰ ਦਾ ਜ਼ਿੰਮੇਵਾਰ ਮੈਂ ਹਾਂ। ਇਸ ਲਈ ਮੈਂ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਅਸਤੀਫ਼ਾ ਦੇ ਰਿਹਾ ਹਾਂ।" ਉਨ੍ਹਾਂ ਅੱਗੇ ਲਿਖਿਆ, "ਜਿੱਥੇ ਮੇਰੀ ਜ਼ਰੂਰਤ ਹੋਵੇਗੀ ਮੈਂ ਮੌਜੂਦ ਰਹੂੰਗਾ।"
#RahulGandhi ਨੇ ਪੱਤਰ ਜਾਰੀ ਕਰਕੇ ਜਨਤਕ ਕੀਤਾ ਆਪਣਾ ਅਸਤੀਫ਼ਾ - congress
ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਅਹਿਮ ਫ਼ੈਸਲਾ ਲੈਂਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਵਜੋਂ ਆਪਣਾ ਅਸਤੀਫ਼ਾ ਦੇ ਦਿੱਤਾ। ਰਾਹੁਲ ਗਾਂਧੀ ਨੇ ਟਵਿੱਟਰ 'ਤੇ ਪੱਤਰ ਜਾਰੀ ਕਰਕੇ ਆਪਣੇ ਅਸਤੀਫ਼ੇ ਨੂੰ ਜਨਤਕ ਕਰ ਦਿੱਤਾ ਹੈ।
ਫ਼ੋਟੋ
ਸਿੱਧੂ ਨਾਲ 'ਕੋਲਡ ਵਾਰ', ਅਹਿਮਦ ਪਟੇਲ ਨਾਲ ਮਿਲੇ ਕੈਪਟਨ
ਬੁੱਧਵਾਰ ਨੂੰ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਦੇ ਅਹੁਦੇ ਲਈ ਇੱਕ ਮਹੀਨੇ ਪਹਿਲਾਂ ਹੀ ਚੋਣ ਹੋ ਜਾਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਬਿਨਾਂ ਦੇਰ ਕੀਤੇ ਨਵੇਂ ਪ੍ਰਧਾਨ ਦੀ ਚੋਣ ਹੋ ਜਾਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਵੀ ਰਾਹੁਲ ਗਾਂਧੀ ਨਾਲ ਹੋਈ ਸੀ। ਇਹ ਕਿਆਸ ਲਗਾਏ ਜਾ ਰਹੇ ਸੀ ਕਿ ਪੰਜਾਂ ਸੂਬਿਆਂ ਦੇ ਮੁੱਖ ਮੰਤਰੀ ਰਾਹੁਲ ਗਾਂਧੀ ਨੂੰ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਮਨਾਉਣਗੇ। ਹਾਲਾਂਕਿ, ਇਸ ਬੈਠਕ ਦਾ ਕੋਈ ਸਿੱਟਾ ਨਹੀਂ ਨਿਕਲ ਸਕਿਆ।
Last Updated : Jul 3, 2019, 9:03 PM IST