ਨਵੀਂ ਦਿੱਲੀ : ਲੋਕ ਸਭਾ ਚੋਣਾਂ 2019 ਨੂੰ ਲੈ ਕੇ ਦੇਸ਼ ਦੀ ਵੱਡੀ ਰਾਜਨੀਤਿਕ ਪਾਰਟੀ ਕਾਂਗਰਸ ਨੇ ਵੱਡਾ ਐਲਾਨ ਕੀਤਾ ਹੈ। ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਉੱਤਰ ਪ੍ਰਦੇਸ਼ ਦੇ ਅਮੇਠੀ ਦੇ ਨਾਲ-ਨਾਲ ਕੇਰਲ ਦੀ ਵਾਇਨਾਡ ਸੀਟ ਤੋਂ ਵੀ ਲੋਕ ਸਭਾ ਚੋਣ ਲੜਨਗੇ।
ਦੋ ਸੀਟਾਂ ਤੋਂ ਲੋਕ ਸਭਾ ਚੋਣ ਲੜਨਗੇ ਰਾਹੁਲ ਗਾਂਧੀ - Amethi
ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੇ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਵਿੱਚ ਦੋ ਵੱਖ-ਵੱਖ ਥਾਵਾਂ ਤੋਂ ਚੋਣ ਲੜਣ ਦਾ ਐਲਾਨ ਕੀਤਾ ਹੈ।
ਇਸ ਸੰਬੰਧੀ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਸਾਬਕਾ ਰੱਖਿਆ ਮੰਤਰੀ ਏ. ਕੇ. ਐਂਟਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਂਟਨੀ ਨੇ ਕਿਹਾ ਕਿ ਪਿਛਲੇ ਕੁੱਝ ਸਮੇਂ ਤੋਂ ਇਹ ਮੰਗ ਉੱਠ ਰਹੀ ਸੀ ਕਿ ਰਾਹੁਲ ਗਾਂਧੀ ਨੂੰ ਦੱਖਣੀ ਭਾਰਤ ਦੀ ਇੱਕ ਹੋਰ ਸੀਟ ਤੋਂ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਨਾਟਕ, ਤਾਮਿਲਨਾਡੂ ਅਤੇ ਕੇਰਲ ਤੋਂ ਲਗਾਤਾਰ ਇਸ ਤਰ੍ਹਾਂ ਦੀ ਮੰਗ ਉੱਠ ਰਹੀ ਸੀ।
ਐਂਟਨੀ ਨੇ ਕਿਹਾ ਕਿ ਇਸ ਲਈ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਰਾਹੁਲ ਗਾਂਧੀ ਕੇਰਲ ਦੀ ਵਾਇਨਾਡ ਸੀਟ ਤੋਂ ਵੀ ਚੋਣ ਲੜਨਗੇ। ਦੱਸ ਦਈਏ ਕਿ ਅਜਿਹਾ ਪਹਿਲੀ ਵਾਰ ਹੋਵੇਗਾ, ਜਦੋਂ ਰਾਹੁਲ ਗਾਂਧੀ ਦੋ ਸੀਟਾਂ ਤੋਂ ਲੋਕ ਸਭਾ ਚੋਣ ਲੜਨਗੇ।