ਅੰਮ੍ਰਿਤਸਰ: ਜਲ੍ਹਿਆਂਵਾਲਾ ਬਾਗ ਦੇ ਸਾਕੇ ਨੂੰ 100 ਸਾਲ ਪੂਰੇ ਹੋ ਜਾਣ 'ਤੇ ਵਿਸ਼ੇਸ਼ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਕਈ ਸਖਸ਼ੀਅਤਾਂ ਪਹੁੰਚ ਰਹੀਆਂ ਹਨ। ਅੱਜ ਸਵੇਰੇ 8:30 ਵਜੇ ਜਲ੍ਹਿਆਂਵਾਲੇ ਬਾਗ ਵਿਖੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਸੂਬੇ ਦੇ ਗਵਰਨਰ ਵੀਪੀ ਸਿੰਘ ਬਦਨੌਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਹੀਦੀ ਨੂੰ ਸ਼ਰਧਾ ਦਾ ਫੁੱਲ ਭੇਂਟ ਕਰਨਗੇ। ਰਾਹੁਲ ਗਾਂਧੀ ਅੰਮ੍ਰਿਤਸਰ ਪੁੱਜ ਗਏ ਹਨ ਤੇ ਉਨ੍ਹਾਂ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਉੱਪ ਰਾਸ਼ਟਰਪਤੀ ਜਾਰੀ ਕਰਨਗੇ ਸਿੱਕਾ ਤੇ ਡਾਕ ਟਿਕਟ
ਜਲ੍ਹਿਆਂਵਾਲਾ ਬਾਗ ਕਾਂਡ ਦੇ 100 ਸਾਲ ਪੂਰੇ ਹੋਣ ’ਤੇ ਸਰਕਾਰ ਵਲੋਂ ਇੱਕ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਜਾਰੀ ਕੀਤਾ ਜਾਵੇਗਾ। ਉੱਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਅੰਮ੍ਰਿਤਸਰ ’ਚ ਜਲਿਆਂਬਾਗ ਯਾਦਗਾਰੀ ਸਥਾਨ ’ਤੇ ਸ਼ਹੀਦਾਂ ਦੀ ਯਾਦ ’ਚ ਇਹ ਸਿੱਕਾ ਅਤੇ ਡਾਕ ਟਿਕਟ ਜਾਰੀ ਕਰਨਗੇ। ਉੱਪ ਰਾਸ਼ਟਰਪਤੀ ਅੰਮ੍ਰਿਤਸਰ ’ਚ ਇਨ੍ਹਾਂ ਸ਼ਹੀਦਾਂ ਦੀ ਯਾਦ ’ਚ ਇਕ ਨੁਮਾਇਸ਼ ਦਾ ਉਦਘਾਟਨ ਵੀ ਕਰਨਗੇ।