ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੋਗਾ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਨੂੰ ਅੱਜ ਪਟਿਆਲਾ ਜੇਲ ਤੋਂ ਵੀਡੀਓ ਕਾਨਫਰੰਸ ਦੇ ਜਰੀਏ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ 28 ਮਈ ਨੂੰ ਤੈਅ ਕੀਤੀ ਗਈ।
ਬਹਿਬਲ ਕਲਾਂ ਗੋਲੀਕਾਂਡ: 28 ਮਈ ਨੂੰ ਹੋਵੇਗੀ SSP ਚਰਨਜੀਤ ਸ਼ਰਮਾ ਦੀ ਅਗਲੀ ਪੇਸ਼ੀ - BAHIBAL KALAN
ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ SIT ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੋਗਾ ਦੇ ਸਾਬਕਾ ਐਸ.ਐਸ.ਪੀ ਚਰਨਜੀਤ ਸ਼ਰਮਾ ਫਰੀਦਕੋਟ ਦੀ ਅਦਾਲਤ ਨੇ 28 ਮਈ ਨੂੰ ਪੇਸ਼ ਹੋਣ ਲਈ ਕਿਹਾ ਹੈ।
ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈਕੇ ਸਿੱਖ ਜੱਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ। ਉਸ ਸਮੇਂ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿੱਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ। ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ।
ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬੇਅਦਬੀ ਨਾਲ ਜੁੜੇ ਸਾਰੇ ਕੇਸਾਂ ਦੀ ਜਾਂਚ ਐਸਆਈਟੀ ਵੱਲੋਂ ਕਰਨ ਨੂੰ ਲੈਕੇ ਆਏ ਫੈਸਲੇ ਤੋਂ ਬਾਅਦ ਐਸਆਈਟੀ ਨੇ ਮੋਗਾ ਦੇ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੂੰ 29 ਜਨਵਰੀ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਸਨ।