ਪੰਜਾਬ

punjab

ETV Bharat / briefs

ਪਹਿਲੀ ਪਾਤਸ਼ਾਹੀ ਤੋਂ ਬਾਅਦ ਹੁਣ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਸਥਾਪਿਤ, ਮੁੜ ਭਖਿਆ ਵਿਵਾਦ - statue

ਪਿੰਡ ਗੁਰੂਸਰ ਦੇ ਇਤਿਹਾਸਿਕ ਗੁਰਦੁਆਰਾ 'ਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ। ਇਸ ਨੂੰ ਸਿੱਖ ਧਰਮ ਦੀ ਮਰਿਆਦਾ ਦੇ ਘਾਣ ਦੇ ਤੌਰ 'ਤੇ ਦੇਖਿਆ ਜਾ ਰਿਹਾ ਹੈ।

ਫ਼ੋਟੋ

By

Published : Jun 16, 2019, 5:52 PM IST

ਸ੍ਰੀ ਮੁਕਤਸਰ ਸਾਹਿਬ: ਇੱਥੋਂ ਦੇ ਪਿੰਡ ਗੁਰੂਸਰ ਦੇ ਇਤਿਹਾਸਕ ਗੁਰਦੁਆਰਾ ਵਿਖੇ ਸਥਾਪਿਤ ਕੀਤੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮੂਰਤੀ ਸਥਾਪਿਤ ਕੀਤੀ ਗਈ ਹੈ। ਇਸ ਨੂੰ ਸਿੱਖ ਧਰਮ ਦੀ ਘਾਣ ਮੰਨਿਆ ਜਾ ਰਿਹਾ ਹੈ। ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਸਿੱਖ ਧਰਮ 'ਚ ਕਿਸੇ ਵੀ ਗੁਰੂ ਸਾਹਿਬ ਦੀ ਮੂਰਤੀ ਨਹੀਂ ਬਣਾਈ ਜਾ ਸਕਦੀ।

ਵੀਡੀਓ

ਉਨ੍ਹਾਂ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਮੂਰਤੀ ਹਟਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕਿਸੇ ਤਰ੍ਹਾਂ ਦਾ ਕੋਈ ਵੀ ਵਿਵਾਦ ਹੋਣ ਤਾਂ ਪਹਿਲਾਂ ਗੁਰੂ ਸਾਹਿਬ ਦੀ ਮੂਰਤੀ ਹਟਾ ਦੇਣੀ ਚਾਹੀਦੀ ਹੈ।

ABOUT THE AUTHOR

...view details