ਚੰਡੀਗੜ੍ਹ: ਨਾਭਾ ਜੇਲ੍ਹ ਕਾਂਡ ਅਤੇ ਲੁਧਿਆਣਾ ਦੇ ਜੇਲ੍ਹ ਕਾਂਡ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਅਸਤੀਫ਼ਾ ਮੰਗਣ 'ਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਚਿੱਠੀ ਲਿਖ ਕੇ ਵੰਗਾਰਿਆ ਹੈ। ਉਨ੍ਹਾਂ ਚਿੱਠੀ ਲਿਖ ਕੇ ਕਿਹਾ ਜੇ ਸੁਖਬੀਰ ਬਾਦਲ ਨੂੰ ਜੇਲ੍ਹ ਮੈਨੂਅਲ ਦੇ ਬਾਰੇ ਪਤਾ ਹੁੰਦਾ ਤਾਂ ਉਹ ਉਨ੍ਹਾਂ ਦਾ ਅਸਤੀਫ਼ਾ ਮੰਗ ਕੇ ਆਪਣੇ ਦਿਮਾਗ਼ੀ ਹਲਕੇਪਨ ਦਾ ਪ੍ਰਗਟਾਵਾ ਨਾ ਕਰਦੇ। ਉਨ੍ਹਾਂ ਚਿੱਠੀ ਲਿੱਖ ਕੇ ਕਿਹਾ ਕਿ ਜੇ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਇਹ ਮੈਨੂਅਲ ਨਹੀਂ ਪੜ੍ਹੀ ਤਾਂ ਉਹ ਹੁਣ ਜੇਲ੍ਹ ਮੈਨੂਅਲ ਦੀ ਧਾਰਾ 363 ਤੋਂ 367 ਪੜ੍ਹ ਲੈਣ (ਜੋ ਸੁਖਜਿੰਦਰ ਰੰਧਾਵਾ ਵੱਲੋਂ ਚਿੱਠੀ ਨਾਲ ਨੱਥੀ ਕਰਕੇ ਭੇਜੀ ਗਈ ਹੈ)।
ਅਸਤੀਫ਼ਾ ਮੰਗਣ 'ਤੇ ਸੁਖਜਿੰਦਰ ਰੰਧਾਵਾ ਨੇ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ - letter
ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਚਿੱਠੀ ਲਿਖ ਕੇ ਵੰਗਾਰਿਆ ਹੈ। ਉਨ੍ਹਾਂ ਨੇ ਇਹ ਤੱਕ ਕਹਿ ਦਿੱਤਾ ਕਿ ਸੁਖਬੀਰ ਬਾਦਲ ਨੇ ਅਸਤੀਫ਼ਾ ਮੰਗ ਕੇ ਆਪਣੇ ਦਿਮਾਗ਼ੀ ਹਲਕੇਪਨ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ: ਕੀ ਪੰਜਾਬ ਦੀਆਂ ਜੇਲ੍ਹਾਂ ਗੈਂਗਸਟਰਾਂ ਦਾ ਅੱਡਾ ਬਣ ਰਹੀਆਂ ਹਨ ?
ਚਿੱਠੀ ਵਿੱਚ ਸਪੱਸ਼ਟ ਲਿਖਿਆ ਹੈ ਕਿ ਜੇਲ੍ਹ ਵਿੱਚ ਕਿਸੇ ਅਣਸੁਖਾਵੀਂ ਘਟਨਾ ਤੋਂ ਨਜਿੱਠਣ ਲਈ ਜੇਲ੍ਹ ਅਧਿਕਾਰੀ ਨੂੰ ਹੱਥਿਆਰਾਂ ਦੇ ਪ੍ਰਯੋਗ ਦੇ ਅਧਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਲੁਧਿਆਣਾ ਗੋਲੀਬਾਰੀ ਦੀ ਤੁਲਨਾ ਬਹਿਬਲ ਕਲਾਂ ਗੋਲੀਕਾਂਡ ਨਾਲ ਕਰਕੇ ਸਿੱਖ ਕੌਮ ਦੀ ਤੌਹੀਨ ਕੀਤੀ ਹੈ, ਜਿਸ ਲਈ ਉਨ੍ਹਾਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਸੁਖਬੀਰ ਬਾਦਲ ਨੂੰ ਪੱਤਰ ਲਿਖ ਇਹ ਵੀ ਚੇਤੇ ਕਰਵਾਇਆ ਕਿ ਕਿਸ ਤਰ੍ਹਾਂ ਉਨ੍ਹਾਂ ਦੇ ਕਾਰਜਕਾਲ ਵਿੱਚ ਕੈਦੀ ਜੇਲ੍ਹਾਂ ਚੋਂ ਭੱਜਦੇ ਰਹੇ ਹਨ।