ਜਲੰਧਰ: ਜਲੰਧਰ ਦੇ ਸਰਕਿਟ ਹਾਊਸ 'ਚ ਸ਼ਨੀਵਾਰ ਨੂੰ ਸੁਖਪਾਲ ਖਹਿਰਾ ਦੀ ਅਗੁਵਾਈ ਹੇਠ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਪੁਲੀਟੀਕਲ ਸੈੱਲ ਦੇ ਪ੍ਰਧਾਨਾਂ ਦੀ ਮੀਟਿੰਗ ਹੋਈ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਜਲਦ ਹੀ ਪੂਰੇ ਪੰਜਾਬ 'ਚ ਵੱਖ-ਵੱਖ ਹਲਕਿਆਂ 'ਚ ਜਾ ਕੇ ਆਮ ਲੋਕਾਂ ਨਾਲ ਮੁਲਾਕਾਤ ਕਰੇਗਾ। ਉਨ੍ਹਾਂ ਕਿਹਾ ਕਿ ਪਾਰਟੀ ਸਭ ਤੋਂ ਪਹਿਲੇ ਲੁਧਿਆਣਾ ਦੇ ਬੁੱਢਾ ਨਾਲੇ ਦੇ ਮੁੱਦੇ ਨੂੰ ਚੁੱਕੇਗੀ ਤਾਂ ਜੋ ਪੰਜਾਬ ਵਿੱਚ ਕੈਂਸਰ ਵਰਗੀ ਬਿਮਾਰੀ ਨੂੰ ਖ਼ਤਮ ਕੀਤਾ ਜਾਏ।
ਨਵਜੋਤ ਸਿੰਘ ਸਿੱਧੂ ਨੂੰ ਕਿਉਂ ਬੁਲਾ ਰਹੇ ਨੇ ਸੁਖਪਾਲ ਖਹਿਰਾ? - pda
ਜਲੰਧਰ ਦੇ ਸਰਕਿਟ ਹਾਊਸ 'ਚ ਸ਼ਨੀਵਾਰ ਨੂੰ ਸੁਖਪਾਲ ਖਹਿਰਾ ਦੀ ਅਗੁਵਾਈ ਹੇਠ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਦੇ ਪੁਲੀਟੀਕਲ ਸੈੱਲ ਦੇ ਪ੍ਰਧਾਨਾਂ ਦੀ ਮੀਟਿੰਗ ਹੋਈ। ਇਸ ਮੌਕੇ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਜਲਦ ਹੀ ਪੂਰੇ ਪੰਜਾਬ 'ਚ ਵੱਖ-ਵੱਖ ਹਲਕਿਆਂ 'ਚ ਜਾ ਕੇ ਆਮ ਲੋਕਾਂ ਨਾਲ ਮੁਲਾਕਾਤ ਕਰੇਗਾ।
ਸੁਖਪਾਲ ਖਹਿਰਾ
ਉਨ੍ਹਾਂ ਪੰਜਾਬ ਵਿੱਚ ਬਲਾਤਕਾਰ ਅਤੇ ਹੱਤਿਆ ਦੇ ਮਾਮਲਿਆਂ 'ਤੇ ਬੋਲਦੇ ਹੋਏ ਕਿਹਾ ਕਿ ਪੰਜਾਬ 'ਚ ਪੂਰੀ ਤਰੀਕੇ ਨਾਲ ਜੰਗਲ ਰਾਜ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਕਾਨੂੰਨ-ਵਿਵਸਥਾ ਬਿਲਕੁਲ ਖ਼ਤਮ ਹੋ ਚੁੱਕੀ ਹੈ।
ਉੱਥੇ ਹੀ ਉਨ੍ਹਾਂ ਨਵਜੋਤ ਸਿੰਘ ਸਿਧੜੂ ਦੇ ਮਾਮਲੇ 'ਤੇ ਬੋਲਦਿਆਂ ਕਿਹਾ ਕਿ ਪੰਜਾਬ ਵਿੱਚ ਨਵਜੋਤ ਸਿੰਘ ਸਿੱਧੂ ਨਾਲ ਰਾਜਨੀਤੀ ਕਰਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਉਨ੍ਹਾਂ ਦੀ ਪਾਰਟੀ ਵਿੱਚ ਆਉਣਾ ਚਾਹੁੰਦੇ ਹਨ ਤੇ ਪਾਰਟੀ ਉਨ੍ਹਾਂ ਦਾ ਸਵਾਗਤ ਕਰਦੀ ਹੈ।