ਦੀਨਾਨਗਰ: ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸੰਨੀ ਦਿਓਲ ਵੱਲੋਂ ਲਗਾਤਾਰ ਲੋਕਾਂ ਨਾਲ ਰਾਬਤਾ ਕਾਇਮ ਕਰਨ ਲਈ ਰੋਡ ਸ਼ੋਅ ਕੀਤੇ ਜਾ ਰਹੇ ਹਨ। ਦੀਨਾਨਗਰ ਹਲਕੇ ਦੇ ਵੱਖ-ਵੱਖ ਪਿੰਡਾਂ ਚੋਂ ਰੋਡ ਸ਼ੋਅ ਕੱਢਿਆ ਗਿਆ। ਸੰਨੀ ਦਿਓਲ ਨੇ ਰੋਡ ਸ਼ੋਅ ਦੀ ਸ਼ੁਰੂਆਤ ਪੁਲਵਾਮਾ ਹਮਲੇ 'ਚ ਸ਼ਹੀਦ ਹੋਏ ਮਨਿੰਦਰ ਸਿੰਘ ਦੇ ਘਰ ਜਾਕੇ ਸ਼ਹੀਦ ਦੇ ਪਰਿਵਾਰ ਨੂੰ ਮਿਲਕੇ ਸ਼ਹੀਦ ਨੂੰ ਸ਼ਰਧਾਂਜਲੀ ਦੇਕੇ ਕੀਤੀ। ਸੰਨੀ ਦਿਓਲ ਨੇ ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਹਰ ਵੇਲੇ ਸ਼ਹੀਦ ਪਰਿਵਾਰਾਂ ਦੇ ਨਾਲ ਖੜੇ ਹਨ।
ਕੀ ਰੰਗ ਲਿਆਵੇਗੀ ਨੌਜਵਾਨਾਂ ਤੇ ਕਿਸਾਨਾਂ ਨੂੰ ਖੁਸ਼ ਕਰਨ ਦੀ ਸੰਨੀ ਦੀ ਇਹ ਕੋਸ਼ਿਸ਼...?
ਦੀਨਾਨਗਰ ਵਿੱਚ ਅੱਜ ਸੰਨੀ ਦਿਓਲ ਨੇ ਪੁਲਵਾਮਾ ਹਮਲੇ ਦੇ ਸ਼ਹੀਦ ਮਨਿੰਦਰ ਸਿੰਘ ਦੇ ਪਰਿਵਾਰ ਨਾਲ ਮਿਲਣ ਤੋਂ ਬਾਅਦ ਆਪਣੇ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਆਕੀ ਉਹ ਆਪਣੇ ਵਿਰੋਧੀਆਂ ਨੂੰ ਜਿੱਤ ਕੇ ਜਵਾਬ ਦੇਣਗੇ।
ਸ਼ਹੀਦ ਪਰਿਵਾਰ ਨਾਲ ਸੰਨੀ ਦਿਓਲ
ਇਸ ਮੌਕੇ 'ਤੇ ਉਨ੍ਹਾਂ ਕਿਹਾ ਕਿ ਉਹ ਵਿਰੋਧੀਆਂ ਨੂੰ ਜਿੱਤ ਕੇ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਬਾਲੀਵੁੱਡ ਤੋਂ ਵਿਨੋਦ ਖੰਨਾ ਵੀ ਆਏ ਸਨ ਤੇ ਉਹ ਵੀ 4 ਵਾਰ ਸੰਸਦ ਬਣੇ ਹਨ। ਸੰਨੀ ਦਿਓਲ ਨੇ ਕਿਹਾ ਕਿ ਜਿੱਤਣ ਤੋਂ ਬਾਅਦ ਉਹ ਕਿਸਾਨਾਂ ਅਤੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਨਗੇ।
Last Updated : May 15, 2019, 6:36 PM IST