ਲੁਧਿਆਣਾ: ਉੱਤਰ ਭਾਰਤ ਦੇ ਨਾਲ ਪੰਜਾਬ ਦੇ ਕਈ ਹਿੱਸਿਆਂ ਵਿੱਚ ਪਾਰਾ ਲਗਾਤਾਰ ਵੱਧਦਾ ਜਾ ਰਿਹਾ ਹੈ ਅਤੇ ਲੋਕ ਗਰਮੀ ਤੋਂ ਬੇਹਾਲ ਹੋ ਰਹੇ ਹਨ। ਗਰਮੀ ਤੋਂ ਬਚਣ ਲਈ ਲੋਕ ਜ਼ਿਆਦਾ ਤੋਂ ਜ਼ਿਆਦਾ ਤਰਲ ਪਦਾਰਥਾਂ ਦਾ ਸੇਵਨ ਕਰ ਰਹੇ ਹਨ।
ਅੱਗ ਦਾ ਗੋਲਾ ਬਣਦੀ ਜਾ ਰਹੀ ਧਰਤੀ, ਆਉਣ ਵਾਲੇ ਦਿਨਾਂ 'ਚ ਹੋਰ ਵਧੇਗਾ ਪਾਰਾ - mercury rises
ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ 'ਚ ਪਾਰਾ ਹੋਰ ਵਧਨ ਦੇ ਸੰਕੇਤ ਦਿੱਤੇ। ਲੋਕਾਂ ਗ਼ਰਮੀ ਤੋਂ ਬਚਣ ਲਈ ਨਿਰਦੇਸ਼ ਜਾਰੀ ਕੀਤੇ।
ਇਸ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ 'ਚ ਗਰਮੀ ਹੋਰ ਵਧੇਗੀ ਅਤੇ ਪਾਰਾ 44-45 ਡਿਗਰੀ ਤੱਕ ਪਹੁੰਚਣ ਦੀ ਆਸ ਹੈ। ਇਸ ਸਬੰਧੀ ਪੰਜਾਬ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਗਰਮੀ ਹੋਰ ਵਧੇਗੀ ਅਤੇ ਲੋਕਾਂ ਨੂੰ ਇਸ ਦਾ ਖਾਸ ਧਿਆਨ ਰੱਖਣਾ ਹੋਵੇਗਾ। ਉਨ੍ਹਾਂ ਕਿਹਾ ਹੈ ਕਿ 12-3 ਵਜੇ ਤੱਕ ਦਾ ਸਮਾਂ, ਲੂ ਦਾ ਸਮਾਂ ਹੈ, ਇਸ ਕਰਕੇ ਲੋਕ ਇਸ ਸਮੇਂ ਦੌਰਾਨ ਘਰਾਂ ਚੋਂ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਅਤੇ ਗਰਮੀ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥਾਂ ਦਾ ਸੇਵਮ ਕਰਨ।
ਇਸ ਤੋਂ ਉਨ੍ਹਾਂ ਨੇ ਕਿਸਾਨਾਂ ਨੂੰ ਵੀ ਹਦਾਇਤ ਦਿੱਤੀ ਕਿ ਉਹ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਖ਼ਾਸ ਧਿਆਨ ਦੇਣ ਅਤੇ ਸਬਜ਼ੀਆਂ ਅਤੇ ਫਲਾਂ ਦੇ ਦਰਖ਼ਤਾਂ ਦੇ ਪੱਤਿਆਂ ਨੂੰ ਵੀ ਸਫ਼ੈਦੀ ਕਰ ਦੇਣ ਤਾਂ ਜੋ ਉਨ੍ਹਾਂ ਨੂੰ ਗਰਮੀ ਤੋਂ ਬਚਾਇਆ ਜਾ ਸਕੇ।