ਜਲੰਧਰ: ਕਰਤਾਰਪੁਰ 'ਚ ਬਾਬਾ ਬਾਲਕ ਨਾਥ ਮੰਦਰ ਦੇ ਪੁਜਾਰੀ ਦਾ ਤੜਕੇ 4 ਵਜੇ ਦੇ ਕਰੀਬ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾਵਰ ਦੀ ਭਾਲ ਜਾਰੀ ਹੈ।
ਕਰਤਾਰਪੁਰ 'ਚ ਮੰਦਰ ਦੇ ਪੁਜਾਰੀ ਦਾ ਕਤਲ - ਕਰਤਾਰਪੁਰ
ਜਲੰਧਰ ਦੇ ਕਰਤਾਰਪੁਰ 'ਚ ਇੱਕ ਮੰਦਰ ਦੇ ਪੁਜਾਰੀ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਕਰਤਾਰਪੁਰ 'ਚ ਮੰਦਰ ਦੇ ਪੁਜਾਰੀ ਦਾ ਕਤਲ
ਜਾਣਕਾਰੀ ਮੁਤਾਬਕ ਹਰ ਰੋਜ਼ ਦੀ ਤਰ੍ਹਾਂ ਪੁਜਾਰੀ ਤੜਕੇ-ਤੜਕੇ ਮੰਦਰ 'ਚ ਪੂਜਾ ਕਰਨ ਗਏ ਤਾਂ ਉਸ ਸਮੇਂ ਉਨ੍ਹਾਂ ਦੇ ਗੁਆਂਢੀਆਂ ਨੂੰ ਪੁਜਾਰੀ ਦੀਆਂ ਚੀਕਾਂ ਸੁਣਾਈ ਦਿੱਤੀਆਂ ਜਦੋਂ ਲੋਕਾਂ ਨੇ ਮੰਦਰ ਆ ਕੇ ਵੇਖਿਆ ਤਾਂ ਉਨ੍ਹਾਂ ਦੇ ਹੋਸ਼ ਉੱਡ ਗਏ। ਮੰਦਰ ਦਾ ਪੁਜਾਰੀ ਖੂਨ ਨਾਲ ਲਥਪਥ ਪਿਆ ਸੀ।
ਇਸ ਤੋਂ ਬਾਅਦ ਪੁਜਾਰੀ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਅਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।