ਨਵੀਂ ਦਿੱਲੀ: 17ਵੀਂ ਲੋਕ ਸਭਾ ਦਾ ਪਹਿਲਾ ਸੈਸ਼ਨ 17 ਜੂਨ ਨੂੰ ਸ਼ੁਰੂ ਹੋਕੇ 26 ਜੂਨ ਤੱਕ ਚੱਲੇਗਾ। ਇਸੇ ਦੌਰਾਨ 19 ਜੂਨ ਨੂੰ ਲੋਕ ਸਭਾ ਦੇ ਸਪੀਕਰ ਦੀ ਚੋਣ ਕੀਤੀ ਜਾਵੇਗੀ। ਸੂਚਨਾ ਅਤੇ ਪ੍ਰਸਾਰਣ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਜਾਣਕਾਰੀ ਦਿੱਤੀ ਕਿ 5 ਜੁਲਾਈ ਨੂੰ ਬਜਟ ਵੀ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਦੀ ਪਹਿਲੀ ਕੈਬਨਿਟ ਬੈਠਕ 'ਚ 31 ਮੀ ਨੂੰ ਲੋਕ ਸਭਾ ਦੇ ਸੈਸ਼ਨ ਦੀ ਤਰੀਖਾਂ ਬਾਰੇ ਫ਼ੈਸਲਾ ਕੀਤਾ ਗਿਆ ਸੀ।
5 ਜੁਲਾਈ ਨੂੰ ਬਜਟ ਪੇਸ਼ ਕਰਨਗੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ - parliament session
17 ਜੂਨ ਤੋਂ ਸ਼ੁਰੂ ਹੋ ਰਹੇ ਸੰਸਦ ਦੇ ਸੈਸ਼ਨ ਦੌਰਾਨ ਵਿੱਤ ਮੰਤਰੀ ਨਿਰਮਲ ਸੀਤਾਰਮਨ 5 ਜੁਲਾਈ ਨੂੰ ਦੇਸ਼ ਦਾ ਬਜਟ ਪੇਸ਼ ਕਰਨਗੀ। ਇਸ ਤੋਂ ਪਹਿਲਾਂ 19 ਜੂਨ ਨੂੰ ਲੋਕ ਸਭਾ ਦੇ ਸਪੀਕਰ ਦੀ ਵੀ ਚੋਣ ਕੀਤੀ ਜਾਵੇਗੀ।
ਸੰਕੇਤਕ ਫ਼ੋਟੋ
ਰਾਜ ਸਭਾ ਦੀ ਬੈਠਕ ਵੀ 20 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਰਾਜ ਸਭਾ ਅਤੇ ਲੋਕ ਸਭਾ ਦੀ ਬੈਠਕ 26 ਜੁਲਾਈ ਤੱਕ ਚੱਲੇਗੀ। ਇਸ ਤੋਂ ਅਲਾਵਾ 4 ਜੁਲਾਈ ਨੂੰ ਲੋਕ ਸਭਾ 'ਚ ਸਰਕਾਰ ਆਰਥਿਕ ਸਰਵੇਖਣ ਪੇਸ਼ ਕਰੇਗੀ। ਇਸ ਤੋਂ ਬਾਅਦ 5 ਜੁਲਾਈ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰਨਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 1 ਫ਼ਰਵਰੀ ਨੂੰ ਪਿਯੂਸ਼ ਗੋਇਲ ਨੇ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਸੀ।
Last Updated : Jun 4, 2019, 6:10 AM IST