ਚੰਡੀਗੜ੍ਹ: ਪੰਜਾਬ 'ਚ ਸਰਕਾਰੀ ਜਨਤਕ ਆਵਾਜਾਈ ਵਿੱਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬੱਸ ਤੇ ਪੀਆਰਟੀਸੀ ਬੱਸਾਂ 'ਚ ਹੁਣ ਵਹੀਕਲ ਟਰੈਕਿੰਗ ਸਿਸਟਮ ਲਗਾਏ ਜਾਣਗੇ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਮੰਗਲਵਾਰ ਨੂੰ ਜਨਰਲ ਮੈਨੇਜਰਾਂ ਨਾਲ ਹੋਈ ਮੀਟਿੰਗ ਵਿੱਚ ਇਸ ਸਬੰਧੀ ਘੋਸ਼ਣਾ ਕੀਤੀ। ਰਜ਼ਿਆ ਸੁਲਤਾਨਾ ਨੇ ਕਿਹਾ ਕਿ ਬੱਸਾਂ ਦੇ ਸਹੀ ਰੂਟ ਦਾ ਪਤਾ ਲਗਾਉਣ ਲਈ ਵਹੀਕਲ ਟਰੈਕਿੰਗ ਸਿਸਟਿਮ ਪ੍ਰਣਾਲੀ ਦੀ ਵਰਤੋਂ ਕੀਤੀ ਜਾਵੇਗੀ।
ਸਰਕਾਰੀ ਬੱਸਾਂ ਦੀ ਸੁਰੱਖਿਆ ਲਈ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਮ
ਸੂਬੇ ਵਿੱਚ ਸਰਕਾਰੀ ਬੱਸਾਂ ਦੀ ਸੁਰੱਖਿਆ ਨੂੰ ਦੇਖਦਿਆਂ ਹੀਕਲ ਟਰੈਕਿੰਗ ਸਿਸਟਮ ਲਗਾਏ ਜਾਣਗੇ। ਇਸ ਦੀ ਘੋਸ਼ਣਾ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਨਾਲ ਹੋਈ ਮੀਟਿੰਗ ਵਿੱਚ ਕੀਤੀ।
ਫ਼ੋਟੋ
ਉਨ੍ਹਾਂ ਕਿਹਾ ਕਿ ਇਸ ਸਿਸਟਮ ਦੇ ਰਿਅਲ ਟਾਇਮ ਦਾ ਪਤਾ ਲਗਾਉਣ ਲਈ ਪੀਆਰਟੀਸੀ ਦੀਆਂ 350 ਬੱਸਾਂ 'ਚ ਇਸ ਸਿਸਟਮ ਦਾ ਪ੍ਰੀਖਣ ਕੀਤਾ ਗਿਆ ਹੈ ਜਿਸ ਤੋਂ ਬਾਅਦ ਹੀ ਇਸ ਸਿਸਟਮ ਨੂੰ ਰੋਡਵੇਜ਼ ਤੇ ਪੀਆਰਟੀਸੀ ਦੀਆਂ ਸਾਰੀਆਂ ਬੱਸਾਂ ਵਿੱਚ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਬੱਸਾਂ ਦੇ ਰੂਟਾਂ ਦੇ ਨਿਰਧਾਰਿਤ ਸਮੇਂ ਦੀ ਚੈਕਿੰਗ ਲਈ ਰਿਜਨਲ ਟਰਾਂਸਪੋਰਟ ਅਥਾਰਟੀ ਵੱਲੋਂ ਜਿਲ੍ਹਿਆਂ 'ਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ।