ਚੰਡੀਗੜ੍ਹ: ਪੰਜਾਬ ਦੇ ਚੀਫ਼ ਇਲੈਕਟੋਰਲ ਅਫਸਰ ਐਸ. ਕਰੁਣਾ ਰਾਜੂ ਨੇ ਕਿਹਾ ਹੈ ਪੰਜਾਬ 'ਚ 19 ਮਈ ਨੂੰ ਹੋਣ ਵਾਲੀ ਚੋਣਾਂ ਲਈ ਤਿਆਰੀਆਂ ਮੁਕੰਮਲ ਕਰ ਲਈ ਗਈਆਂ ਹਨ। ਚੀਫ਼ ਇਲੈਕਟੋਰਲ ਅਫ਼ਸਰ ਐਸ. ਕਰੁਣਾ ਰਾਜੂ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਵਾਰ ਵੋਟਾਂ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵਾਰ 13 ਲੱਖ 51 ਹਜ਼ਾਰ ਲੀਟਰ ਸ਼ਰਾਬ ਫ਼ੜੀ ਗਈ ਹੈ। ਇਸਦੇ ਨਾਲ ਹੀ 22 ਕਰੋੜ ਦਾ ਸੋਨਾ-ਚਾਂਦੀ ਵੀ ਫ਼ੜਿਆ ਗਿਆ ਹੈ।
ਲੋਕ ਸਭਾ ਚੋਣਾਂ- 2019: ਵੋਟਾਂ ਪਾਉਣ ਦਾ ਸਮਾਂ ਵਧਿਆ, ਸਵੇਰੇ 7 ਤੋਂ ਸ਼ਾਮ 6 ਵਜੇ ਤੱਕ ਪੈਣਗੀਆਂ ਵੋਟਾਂ - elections
ਪੰਜਾਬ 'ਚ 19 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਸਾਰੀ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੋਟਾਂ ਪਾਉਣ ਦੇ ਸਮੇਂ ਨੂੰ ਵੀ ਵਧ ਦਿੱਤਾ ਗਿਆ ਹੈ।
ਫਾਈਲ ਫੋਟੋ।
ਐਸ. ਕਰੁਣਾ ਰਾਜੂ ਨੇ ਕਿਹਾ ਕਿ ਪਿੰਡਾਂ 'ਤੇ ਖ਼ਾਸ ਨਜ਼ਰ ਹੈ ਅਤੇ ਇਸ ਸਬੰਧੀ ਸਾਰੇ ਜ਼ਿਲ੍ਹਿਆਂ ਦੇ ਡੀਸੀ ਅਤੇ ਐਸਐਸਪੀ ਨੂੰ ਖਾਸ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ 278 ਉਮੀਦਵਾਰਾਂ ਵਿੱਚ 254 ਪੁਰਸ਼ ਤੇ 24 ਮਹਿਲਾਵਾਂ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ 42,689 ਬੈਲਟ ਯੂਨਿਟ ਅਤੇ 28,703 VVPAT ਮਸ਼ੀਨਾਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ 3.49 ਲੱਖ ਨਵੇਂ ਵੋਟਰ ਹਨ।