ਨਵੀਂ ਦਿੱਲੀ: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਤਹਿਤ ਦੇਸ਼ ਵਿੱਚ ਘਰਾਂ ਦੀ ਉਸਾਰੀ ਦੌਰਾਨ ਨੌਕਰੀਆਂ ਦੇ ਕਈ ਮੌਕੇ ਪੈਦਾ ਹੋਣਗੇ। ਇਸ ਦੇ ਤਹਿਤ ਤਕਰੀਬਨ 3.65 ਕਰੋੜ ਨੌਕਰੀਆਂ ਦੇ ਨਵੇਂ ਮੌਕੇ ਹੋਣਗੇ।
ਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਵੱਲੋਂ ਆਯੋਜਿਤ ਇੱਕ ਵੈਬਿਨਾਰ 'ਚ ਪੁਰੀ ਨੇ ਕਿਹਾ ਕਿ ਇਸ ਯੋਜਨਾ ਦੇ ਤਹਿਤ ਹੁਣ ਤੱਕ 1.65 ਕਰੋੜ ਨੌਕਰੀਆਂ ਦੇ ਕੇ ਮੌਕੇ ਪੈਦਾ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਸਬੰਧਤ ਮੰਤਰਾਲੇ ਨੇ 1.07 ਕਰੋੜ ਘਰਾਂ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਦਕਿ ਮੰਗ 1.12 ਕਰੋੜ ਘਰਾਂ ਦੀ ਹੈ ਤੇ ਇਸ 'ਚੋਂ 67 ਲੱਖ ਮਕਾਨ ਉਸਾਰੀ ਅਧੀਨ ਹਨ। ਹੁਣ ਤੱਕ 35 ਲੱਖ ਘਰਾਂ ਦੀ ਉਸਾਰੀ ਕੀਤੀ ਗਈ ਹੈ।