ਪੰਜਾਬ

punjab

ETV Bharat / business

ਬਜਟ 2020 ਤੋਂ ਪੰਜਾਬ ਦੀ ਆਮ ਜਨਤਾ ਦੀਆਂ ਉਮੀਦਾਂ- ਭਾਗ-1

ਆਓ ਜਾਣਦੇ ਹਾਂ ਬੀਜੇਪੀ ਦੇ ਆਗ਼ਾਮੀ ਦੂਸਰੇ ਬਜਟ ਤੋਂ ਪੰਜਾਬ ਦੀ ਆਮ ਜਨਤਾ ਦੀਆਂ ਕੀ ਕੀ ਉਮੀਦਾਂ ਅਤੇ ਮੰਗਾਂ ਹਨ?

Budget 2020: punjabs comman men expectations
ਬਜਟ 2020 ਤੋਂ ਪੰਜਾਬ ਦੀ ਆਮ ਜਨਤਾ ਦੀਆਂ ਉਮੀਦਾਂ

By

Published : Jan 28, 2020, 12:16 PM IST

ਫ਼ਤਿਹਗੜ੍ਹ ਸਾਹਿਬ: ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਜਾ ਰਹੇ ਬਜਟ ਤੋਂ ਆਮ ਜਨਤਾ ਨੂੰ ਬਹੁਤ ਸਾਰੀਆਂ ਉਮੀਦਾਂ ਹਨ। ਇਸ ਬਾਰੇ ਜਦੋਂ ਈਟੀਵੀ ਭਾਰਤ ਵੱਲੋਂ ਲੋਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਛੋਟੇ ਕਾਰੋਬਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਹੁਤ ਉਮੀਦ ਹੈ ਕਿ ਉਨ੍ਹਾਂ ਲਈ ਇਸ ਵਾਰ ਬਜਟ ਦੇ ਵਿੱਚ ਕੁੱਝ ਨਾਵਾਂ ਆਵੇਗਾ।

ਉੱਥੇ ਹੀ ਜਦੋਂ ਰੇਹੜੀ ਲਾ ਰਹੇ ਵਿਅਕਤੀ ਨਾਲ ਗੱਲਬਾਤ ਕੀਤੀ ਗਈ ਤਾਂ ਉਸ ਨੇ ਕਿਹਾ ਕਿ ਹੁਣ ਮਹਿੰਗਾਈ ਬਹੁਤ ਜ਼ਿਆਦਾ ਹੋ ਗਈ ਹੈ ਜਿਸ ਕਰਕੇ ਉਨ੍ਹਾਂ ਨੂੰ ਬਹੁਤ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਨ੍ਹਾਂ ਕਿਹਾ ਕਿ ਪਿਆਜ਼ ਤੇ ਤੇਲ ਅਤੇ ਹੋਰ ਵਸਤੂਆਂ ਬਹੁਤ ਮਹਿੰਗੀਆਂ ਹੋ ਗਈਆਂ ਹਨ ਜਿਸ ਦੇ ਕਾਰਨ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੈ। ਉਨ੍ਹਾਂ ਨੂੰ ਆਸ ਹੈ ਕਿ ਸਰਕਾਰ ਮਹਿੰਗਾਈ ਘੱਟ ਕਰਨ ਦੇ ਲਈ ਉਨ੍ਹਾਂ ਲਈ ਕੁਝ ਨਵਾਂ ਲੈ ਕੇ ਆਵੇਗੀ ।

ਉੱਥੇ ਹੀ ਜਦੋਂ ਨੌਜਵਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਨੌਜਵਾਨ ਵੱਡੀਆਂ-ਵੱਡੀਆਂ ਡਿਗਰੀਆਂ ਕਰਕੇ ਵੀ ਵਿਹਲੇ ਘੁੰਮ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਨੌਕਰੀਆਂ ਨਹੀਂ ਮਿਲ ਰਹੀਆਂ।

ਵੇਖੋ ਵੀਡੀਓ।

ਬੇਰੁਜ਼ਗਾਰੀ ਬਹੁਤ ਵਧ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਨੌਕਰੀਆਂ ਨਾ ਮਿਲਣ ਦੇ ਕਾਰਨ ਹੀ ਅੱਜ ਨੌਜਵਾਨ ਵਿਦੇਸ਼ਾਂ ਵੱਲ ਨੂੰ ਭੱਜ ਰਹੇ ਹਨ। ਸਰਕਾਰ ਨੂੰ ਨੌਜਵਾਨਾਂ ਦੇ ਨੌਕਰੀਆਂ ਦੇ ਸਾਧਨ ਲਈ ਕੁੱਝ ਨਵਾਂ ਲੈ ਕੇ ਆਉਣਾ ਚਾਹੀਦਾ ਹੈ ਜਿਸ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕੇ।

ਉੱਥੇ ਹੀ ਜਦੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਖ਼ੁਦਕੁਸ਼ੀਆਂ ਦਾ ਦੌਰ ਬਹੁਤ ਵਧ ਗਿਆ ਹੈ। ਇਸ ਲਈ ਸਰਕਾਰ ਨੂੰ ਕਿਸਾਨਾਂ ਦੇ ਲਈ ਨਵੀਂਆ ਪਾਲਿਸੀ ਲੈ ਕੇ ਆਉਣੀਆਂ ਚਾਹੀਦੀਆਂ ਹਨ। ਜਿਸ ਦੇ ਨਾਲ ਕਿਸਾਨਾਂ ਨੂੰ ਕੁਝ ਰਾਹਤ ਮਿਲਣ ਅਤੇ ਖ਼ੁਦਕੁਸ਼ੀਆਂ ਦੇ ਰਾਹ ਉੱਤੇ ਕਿਸਾਨ ਨਾ ਜਾਣ। ਇਸ ਲਈ ਉਨ੍ਹਾਂ ਨੂੰ ਉਮੀਦ ਹੈ ਕਿ ਸਰਕਾਰ ਕਿਸਾਨਾਂ ਲਈ ਇਸ ਵਾਰ ਕੁਝ ਨਵਾਂ ਲੈ ਕੇ ਆਵੇਗੀ।

ABOUT THE AUTHOR

...view details