ਨਵੀਂ ਦਿੱਲੀ : ਕੋਰੋਨਾ ਵਾਇਰਸ ਦਾ ਕਹਿਰ ਹਰ ਪਾਸੇ ਪਸਰ ਚੁੱਕਿਆ ਹੈ। ਭਾਰਤ ਸਰਕਾਰ ਨੇ ਲੋਕਾਂ ਨੂੰ ਇਸ ਤੋਂ ਬਚਾਉਣ ਦੇ ਲਈ ਸਾਰੇ ਸਕੂਲਾਂ, ਕਾਲਜਾਂ, ਸਿਨੇਮਾ-ਹਾਲ, ਮਾਲ ਅਤੇ ਹੋਰ ਭੀੜ-ਭੜੱਕੇ ਵਾਲੇ ਇਲਾਕਿਆਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਉੱਥੇ ਹੀ ਅੱਜ ਰੇਲਵੇ ਮੰਤਰੀ ਪੀਊਸ਼ ਗੋਇਲ ਨੇ ਰਾਜ ਸਭਾ ਸੈਸ਼ਨ ਦੌਰਾਨ ਰੇਲਵੇ ਸਟੇਸ਼ਨਾਂ ਉੱਤੇ ਭੀੜ ਨੂੰ ਘਟਾਉਣ ਦੇ ਲਈ ਪਲੇਟਫ਼ਾਰਮ ਟਿਕਟ ਵਿੱਚ ਇਜ਼ਾਫ਼ਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਜੋ ਟਿਕਟ ਪਹਿਲਾਂ 10 ਰੁਪਏ ਦੀ ਸੀ, ਉਹ ਹੁਣ 50 ਰੁਪਏ ਦੀ ਕਰ ਦਿੱਤੀ ਗਈ ਹੈ, ਤਾਂ ਕਿ ਰੇਲਵੇ ਸਟੇਸ਼ਨਾਂ ਉੱਤੇ ਜ਼ਿਆਦਾ ਭੀੜ ਇਕੱਠੀ ਨਾ ਹੋ ਸਕੇ।