ਪੰਜਾਬ

punjab

ETV Bharat / business

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 14ਵੇਂ ਦਿਨ ਵੀ ਵਾਧਾ ਜਾਰੀ - ਤੇਲ ਦੀਆਂ ਕੀਮਤਾਂ

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 14ਵੇਂ ਦਿਨ ਵੀ ਵਾਧਾ ਜਾਰੀ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 0.51 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ ਵਿੱਚ 0.61 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

By

Published : Jun 20, 2020, 12:58 PM IST

ਨਵੀਂ ਦਿੱਲੀ : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਲਗਾਤਾਰ 14ਵੇਂ ਦਿਨ ਵੀ ਵਾਧਾ ਜਾਰੀ ਹੈ। ਸ਼ਨੀਵਾਰ ਨੂੰ ਚੌਦਵੇਂ ਦਿਨ ਪੈਟਰੋਲ ਦੀ ਕੀਮਤ ਵਿੱਚ 0.51 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 0.61 ਪੈਸੇ ਦਾ ਵਾਧਾ ਹੋਇਆ ਹੈ।

ਚੰਡੀਗੜ੍ਹ 'ਚ ਪੈਟਰੋਲ ਦੀ ਕੀਮਤ 'ਚ 0.49 ਪੈਸੇ ਦਾ ਵਾਧਾ ਹੋਇਆ ਹੈ ਤੇ ਇਸ ਦੀ ਕੀਮਤ 75.93 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ 0.55 ਪੈਸੇ ਦੇ ਵਾਧੇ ਨਾਲ 69.43 ਰੁਪਏ ਪ੍ਰਤੀ ਲੀਟਰ ਤੱਕ ਪਹੁੰਚ ਗਈ ਹੈ।

ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਪੈਟਰੋਲ ਦੀ ਕੀਮਤ 0.51 ਪੈਸੇ ਦੇ ਵਾਧੇ ਨਾਲ 78.88 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਜਦਕਿ ਡੀਜ਼ਲ ਦੀ ਕੀਮਤ 0.61 ਪੈਸੇ 77.67 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ। ਰਾਜਧਾਨੀ ਵਿੱਚ 9 ਜੂਨ ਤੋਂ ਪੈਟਰੋਲ ਦੀ ਕੀਮਤ 5.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 6.50 ਰੁਪਏ ਪ੍ਰਤੀ ਲੀਟਰ ਵਧੀ ਹੈ।

ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਇੰਡੀਅਨ ਆਇਲ ਦੀ ਵੈੱਬਸਾਈਟ ਦੇ ਅਨੁਸਾਰ,ਮੁੰਬਈ ਵਿੱਚ ਪੈਟਰੋਲ ਦੀ ਕੀਮਤ 'ਚ 0.49 ਪੈਸੇ ਦਾ ਵਾਧਾ ਹੋਇਆ ਹੈ ਅਤੇ ਇਹ 85.70 ਰੁਪਏ ਪ੍ਰਤੀ ਲੀਟਰ ਤੇ 0.58 ਪੈਸੇ ਦੇ ਵਾਧੇ ਨਾਲ ਡੀਜ਼ਲ 76.11 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ। ਚੇਨਈ 'ਚ ਪੈਟਰੋਲ ਦੀ ਕੀਮਤ 0.45 ਪੈਸੇ ਦੇ ਵਾਧੇ ਨਾਲ 82.27 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 0.52 ਪੈਸੇ ਦੇ ਵਾਧੇ ਨਾਲ 75.29 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਕੋਲਕਾਤਾ 'ਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਥੇ ਪੈਟਰੋਲ 0.49 ਪੈਸੇ ਦੇ ਵਾਧੇ ਨਾਲ 80.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 0.61 ਪੈਸੇ ਦੇ ਵਾਧੇ ਨਾਲ 73.07 ਰੁਪਏ ਪ੍ਰਤੀ ਲੀਟਰ ਵਿੱਕ ਰਿਹਾ ਹੈ।

ਇਹ ਕੀਮਤਾਂ ਵੱਖ-ਵੱਖ ਸੂਬਿਆਂ 'ਚ ਵ੍ਰਿਕੀ ਟੈਕਸ, ਵੈਲਯੂ ਐਡੀਡ ਟੈਕਸ ਦੇ ਜੋੜੇ ਜਾਣ ਮਗਰੋਂ ਵੱਖ-ਵੱਖ ਹੋ ਜਾਂਦੀ ਹੈ। ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ 'ਤੇ ਟੈਕਸ ਵਧਾ ਕੇ 69 ਫੀਸਦੀ ਕਰ ਦਿੱਤਾ ਗਿਆ ਹੈ, ਜੋ ਕਿ ਵਿਸ਼ਵ 'ਚ ਸਭ ਤੋਂ ਵੱਧ ਹੈ।

ABOUT THE AUTHOR

...view details