ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੰਗਲਵਾਰ ਨੂੰ ਕਿਹਾ ਕਿ ਕਿੰਗਫ਼ਿਸ਼ਰ ਏਅਰਲਾਇਨਜ਼ ਦੇ ਸਾਬਕਾ ਚੇਅਰਮੈਨ ਵਿਜੇ ਮਾਲਿਆ ਨੂੰ ਭਾਰਤ ਨੂੰ ਹਵਾਲਗੀ ਦਿੱਤੇ ਜਾਣ ਤੇਂ ਬਾਅਦ ਹਿਰਾਸਤ ਵਿੱਚ ਲਏ ਜਾਣ ਦੀ ਪੂਰੀ ਉਮੀਦ ਹੈ। ਕੇਂਦਰੀ ਜਾਂਚ ਏਜੰਸੀ ਨੇ ਇਹ ਟਿੱਪਣੀ ਬ੍ਰਿਟੇਨ ਦੀ ਹਾਈ ਕੋਰਟ ਵੱਲੋਂ ਮਾਲਿਆ ਦੀ ਹਵਾਲਗੀ ਦੀ ਅਪੀਲ ਖਾਰਜ ਕੀਤੇ ਜਾਣ ਦੇ ਇੱਕ ਦਿਨ ਬਾਅਦ ਦੀ ਹੈ।
ਜਾਂਚ ਨਾਲ ਜੁੜੀ ਈਡੀ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਬ੍ਰਿਟੇਨ ਦੀ ਹਾਈ ਕੋਰਟ ਨੇ ਸੋਮਵਾਰ ਨੂੰ ਮਾਲਿਆ ਦੀ ਅਪੀਲ ਨੂੰ ਖਾਰਜ ਕਰ ਦਿੱਤਾ ਸੀ ਅਤੇ ਹੁਣ ਉਸ ਦੇ ਕੋਲ ਸੁਪਰੀਮ ਕੋਰਟ ਵਿੱਚ ਅਪੀਲ ਕਰਨ ਦਾ ਵਿਕਲਪ ਹੈ।
ਅਧਿਕਾਰੀ ਨੇ ਕਿਹਾ ਕਿ ਯੂਨਾਈਟਿਡ ਕਿੰਗਡਮ (ਯੂਕੇ) ਦੀ ਕਾਰਜ ਪ੍ਰਣਾਲੀ ਥੋੜੀ ਅਲੱਗ ਹੈ, ਕਿਉਂਕਿ ਮਾਲਿਆ ਨੂੰ ਹਾਈ ਕੋਰਟ ਦੇ ਮਾਧਿਅਮ ਤੋਂ ਹੀ ਉੱਚ ਅਦਾਲਤ ਤੱਕ ਪਹੁੰਚਣਾ ਹੋਵੇਗਾ।